JALANDHAR WEATHER

ਵੋਟਾਂ ਪਾਉਣ ਲਈ ਦਿੱਤਾ ਜਾਵੇ 2 ਘੰਟੇ ਦਾ ਵਾਧੂ ਸਮਾਂ- ਸੁਨੀਲ ਜਾਖੜ

ਚੰਡੀਗੜ੍ਹ, 22 ਮਈ- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ 1 ਜੂਨ ਨੂੰ ਵੋਟਾਂ ਪਾਉਣ ਲਈ 2 ਘੰਟੇ ਵਾਧੂ ਸਮਾਂ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸੰਬੰਧੀ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਹੀਟ ਵੇਵ ਕਾਰਨ ਵੋਟਾਂ ਪਾਉਣ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਦਾ ਕੀਤਾ ਜਾਵੇ। ਦੱਸ ਦੇਈਏ ਕਿ ਚੋਣ ਕਮਿਸ਼ਨ ਵਲੋਂ ਵੋਟਾਂ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ