JALANDHAR WEATHER

ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਦੀ ਅੱਜ ਹੋਵੇਗੀ ਪੇਸ਼ੀ

ਜਲੰਧਰ, 22 ਮਈ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਜਲੰਧਰ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਤਾਰਾ ਦੇ ਖ਼ਿਲਾਫ਼ ਜਲੰਧਰ ਦਿਹਾਤ ਦੇ ਗੁਰਾਇਆ ਥਾਣੇ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ। ਤਾਰਾ ਦੀ ਉਕਤ ਮਾਮਲੇ ’ਚ ਪੇਸ਼ ਹੋਵੇਗੀ। ਜਗਤਾਰ ਸਿੰਘ ਤਾਰਾ ਦੇ ਵਕੀਲ ਕੇ.ਐਸ.ਹੁੰਦਲ ਨੇ ਦੱਸਿਆ ਕਿ ਅਦਾਲਤ ਨੇ 2 ਵਜੇ ਦਾ ਸਮਾਂ ਦਿੱਤਾ ਹੈ। ਤਾਰਾ ਨੂੰ ਦੁਪਹਿਰ 2 ਵਜੇ ਤੱਕ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਤਾਰਾ ਦੀ ਪੇਸ਼ੀ ਤੋਂ ਪਹਿਲਾਂ ਜਲੰਧਰ ਸਿਟੀ ਪੁਲਿਸ ਵਲੋਂ ਅਦਾਲਤ ਵਿਚ ਵੱਡੀ ਗਿਣਤੀ ਵਿਚ ਫੋਰਸ ਤਾਇਨਾਤ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ