JALANDHAR WEATHER

ਵਕੀਲ ਭਾਈਚਾਰੇ ਵਲੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਸਮੱਰਥਨ

ਗੁਰੂ ਹਰ ਸਹਾਏ, 22 ਮਈ (ਹਰਚਰਨ ਸਿੰਘ ਸੰਧੂ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੁਰੂ ਹਰ ਸਹਾਏ ਦੇ ਸ਼੍ਰੌਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ‌ਵਲੋ ਬਾਰ ਐਸੋਸੀਏਸ਼ਨ ਗੁਰੂ ਹਰ ਸਹਾਏ ਦੇ ਵਕੀਲ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ ਤੇ ਆਪਣੇ ਛੋਟੇ ਭਰਾ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਲਈ ਵੋਟਾਂ ਮੰਗੀਆਂ। ਇਸ ਮੌਕੇ ਤੇ ਅਕਾਲੀ ਆਗੂ ਵਰਦੇਵ ਸਿੰਘ ਮਾਨ ਨੇ ਕਿਹਾ ਉਹ ਵੱਧ ਤੋਂ ਵੱਧ ਵੋਟਾਂ ਤੱਕੜੀ ਦੇ ਨਿਸ਼ਾਨ ਤੇ ਪਾਉਂਣ ਅਤੇ ਫਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ ਤਾ ਜ਼ੋ ਪਾਰਲੀਮਾਨੀ ਹਲਕੇ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਵਾਇਆ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ