JALANDHAR WEATHER

ਭਾਜਪਾ ਦੀਆਂ ਨੀਤੀਆਂ ਹਨ ਰਾਖਵੇਂਕਰਨ ਦੇ ਖ਼ਿਲਾਫ਼- ਜੈਰਾਮ ਰਮੇਸ਼

ਨਵੀਂ ਦਿੱਲੀ, 22 ਮਈ- ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਗੱਲ ਕਰਦਿਆਂ ਕਿਹਾ ਕਿ 2004 ਦਾ ਜਨਤਕ ਫਤਵਾ 2024 ਵਿਚ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਰਹਿੰਦੀਆਂ 115 ਸੀਟਾਂ ’ਤੇ ਚੋਣ ਪ੍ਰਚਾਰ ਨਹੀਂ ਕਰ ਸਕਦੀ ਅਤੇ ਨਾ ਹੀ ਹਰਿਆਣਾ ਅਤੇ ਪੰਜਾਬ ਜਾ ਸਕਦੀ ਹੈ ਕਿਉਂਕਿ ਕਿਸਾਨ ਉਨ੍ਹਾਂ ਨਾਲ ਨਾਰਾਜ਼ ਹਨ। ਪ੍ਰਧਾਨ ਮੰਤਰੀ ਨੇ ਕਿਸਾਨ ਜਥੇਬੰਦੀਆਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਕਿਸਾਨ ਅੰਦੋਲਨ ਦੌਰਾਨ 700 ਕਿਸਾਨ ਮਾਰੇ ਗਏ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਤੱਕ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਵਿਚ ਅਗਨੀਵੀਰ ਯੋਜਨਾ ਇਕ ਮੁੱਦਾ ਹੈ, ਭਾਜਪਾ ਸਾਡੀ ਸੈਨਾ ਅਤੇ ਰਾਸ਼ਟਰੀ ਸੁਰੱਖਿਆ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਸਾਡਾ ਸੰਵਿਧਾਨ ਖ਼ਤਰੇ ’ਚ ਹੈ। ਸਰਕਾਰ ਦੀਆਂ ਨੀਤੀਆਂ ਰਾਖਵੇਂਕਰਨ ਦੇ ਖ਼ਿਲਾਫ਼ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ