JALANDHAR WEATHER

ਭਗਵੰਤ ਮਾਨ ਵਲੋਂ ਵਿਜੀਲੈਂਸ ਰਾਹੀਂ ਡਾ. ਹਮਦਰਦ ਕੀਤਾ ਪਰਚਾ ਬਦਲਾਖੋਰੀ ਦਾ ਸਿਖਰ-ਐਮ.ਪੀ ਡਾ. ਅਮਰ ਸਿੰਘ

ਗੁਰੂਸਰ ਸੁਧਾਰ,22 ਮਈ (ਜਗਪਾਲ ਸਿੰਘ ਸਿਵੀਆ)-ਹਲਕਾ ਸ੍ਰੀ ਫ਼ਤਹਿਗੜ੍ਹ ਤੋਂ ਮੈਂਬਰ ਪਾਰਲੀਮੈਂਟ ਅਤੇ ਕਾਂਗਰਸੀ ਉਮੀਦਵਾਰ ਡਾ.ਅਮਰ ਸਿੰਘ ਨੇ ਅਜੀਤ ਅਖਬਾਰ ਸਮੂਹ ਦੇ ਮੈਨੇਜਿੰਗ ਡਾਇਰੈਕਟਰ ਡਾ. ਬਰਜਿੰਦਰ ਸਿੰਘ ਹਮਦਰਦ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹਿ ਤੇ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਪਰਚਾ ਦਰਜ ਕਰਨ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ। ਉਨ੍ਹਾਂ ਆਪਣੇ ਅਤੇ ਸਮੁੱਚੀ ਕਾਂਗਰਸ ਪਾਰਟੀ ਵਲੋਂ ਡਾ.ਹਮਦਰਦ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿਚ ਮੀਡੀਆ ਦੀ ਆਵਾਜ਼ ਦੀ ਰਾਖੀ ਲਈ ਹਰ ਸਹਿਯੋਗ ਕਰੇਗੀ । ਡਾ.ਅਮਰ ਸਿੰਘ ਨੇ ਕਿਹਾ ਲੋਕ ਸਭਾ ਚੋਣਾਂ 'ਚ ਆਪਣੀ ਹਾਰ ਤੋਂ ਭੈਅਭੀਤ 'ਆਪ' ਮੁੱਖ ਮੰਤਰੀ ਅਜੀਤ ਅਖ਼ਬਾਰ ਸਮੂਹ ਅਤੇ ਡਾ. ਹਮਦਰਦ ਨੂੰ ਸੱਚ ਬੋਲਣ ਤੋਂ ਰੋਕਣ ਲਈ ਅਜਿਹੀ ਘਟੀਆ ਅਤੇ ਕਾਇਰਤਾ ਵਾਲੀ ਕਾਰਵਾਈ ਨਾਲ ਸਾਰੀ ਦੁਨੀਆਂ ਵਿਚ ਪੰਜਾਬੀ ਹੈਰਾਨ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ