JALANDHAR WEATHER

ਝੂਠੇ ਪਰਚੇ ਕਰਕੇ ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ -ਸੰਤ ਬਾਬਾ ਟੇਕ ਸਿੰਘ ਧਨੌਲਾ

ਰੂੜੇਕੇ ਕਲਾਂ, 22 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)- ਰੋਜ਼ਾਨਾ ‘ਅਜੀਤ’ ਪੰਜਾਬੀ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਲੰਗਰ ਬੁੰਗਾ ਮਸਤੂਆਣਾ ਸਾਬੋ ਕੀ ਤਲਵੰਡੀ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸੰਪ੍ਰਦਾਇ ਮਸਤੂਆਣਾ ਦੇ ਮੁਖੀ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਕਰਦਿਆਂ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਕੁਚਲ ਕੇ ਲੋਕ ਪੱਖੀ ਰਾਜ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਹੱਕ-ਸੱਚ ਅਤੇ ਪੰਜਾਬ ਤੇ ਪੰਜਾਬੀਅਤ ਦੀ ਪਿਛਲੇ ਲੰਮੇ ਸਮੇਂ ਤੋਂ ਨਿਰਪੱਖਤਾ ਨਾਲ ਗੱਲ ਕਰਦੇ ਆ ਰਹੇ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਦੀ ਸਰਕਾਰ ਖ਼ਿਲਾਫ਼ ਸੱਚ ਦੀ ਅਵਾਜ਼ ਨੂੰ ਦਬਾਉਣ ਲਈ ਨਿੱਜੀ ਬਦਲਾਖੋਰੀ ਤਹਿਤ ਕਾਰਵਾਈ ਕਰਨੀ ਲੋਕਤੰਤਰ ਦੇ ਚੌਥੇ ਥੰਮ ‘ਤੇ ਸਿੱਧਾ ਹਮਲਾ ਹੈ। ਝੂਠੇ ਪਰਚੇ ਕਰਕੇ ਮੀਡੀਆ ਦੀ ਅਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਸਿੱਖ ਪੰਥ ਦੀਆਂ ਸਮੂਹ ਸੰਪ੍ਰਦਾਇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਸਰਕਾਰ ਵਲੋਂ ਕੀਤੀ ਜਾ ਰਹੀ ਸਰੇਆਮ ਧੱਕੇਸਾਹੀ ਖਿਲਾਫ਼ ਡਟ ਕੇ ਖੜਨਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ