JALANDHAR WEATHER

ਭਗਵੰਤ ਮਾਨ ਸਰਕਾਰ ਵਲੋਂ ਡਾ. ਹਮਦਰਦ ‘ਤੇ ਪਰਚਾ ਦਰਜ ਕਰਨਾ ਸੋਚੀ ਸਮਝੀ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ (ਜਸਵੰਤ ਸਿੰਘ ਜੱਸ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਭਗਵੰਤ ਮਾਨ ਸਰਕਾਰ ਵਲੋਂ ਪਰਚਾ ਦਰਜ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਵਲੋਂ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ਕੇਵਲ ਆਪਣੇ ਹੱਕ ਵਿਚ ਵਰਤਣ ਦੀ ਨੀਤੀ ਤਹਿਤ ਕੀਤੀ ਗਈ ਕਾਰਵਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਡਾ. ਹਮਦਰਦ ਸਦਾ ਪੰਜਾਬੀਆਂ ਦੇ ਹੱਕ ਵਿਚ ਕਾਰਜਸ਼ੀਲ ਰਹਿ ਕੇ ਨਿਰਪੱਖ ਪੱਤਰਕਾਰੀ ਕਰਦੇ ਰਹੇ ਹਨ, ਪਰ ਆਮ ਆਦਮੀ ਪਾਰਟੀ ਨੂੰ ਨਿਰਪੱਖ ਆਵਾਜ਼ ਪਸੰਦ ਨਹੀਂ ਹੈ। ਇਸ ਲਈ ਭਗਵੰਤ ਮਾਨ ਸਰਕਾਰ ਇਕ ਸੋਚੀ ਸਮਝੀ ਸਾਜ਼ਸ਼ ਤਹਿਤ ਡਾ. ਹਮਦਰਦ ਅਤੇ ਪੰਥ ਤੇ ਪੰਜਾਬ ਦੀ ਆਵਾਜ਼ ਅਜੀਤ ਅਖ਼ਬਾਰ ਨੂੰ ਬੰਦ ਕਰਨ ਲਈ ਮਨਸੂਬੇ ਘੜ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਜਿਹੀਆਂ ਘਟੀਆ ਹਰਕਤਾਂ ਬੰਦ ਕਰੇ ਅਤੇ ਡਾ. ਹਮਦਰਦ ’ਤੇ ਕੀਤਾ ਪਰਚਾ ਤੁਰੰਤ ਰੱਦ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ