JALANDHAR WEATHER

ਡਾ: ਹਮਦਰਦ 'ਤੇ ਪਰਚਾ ਦਰਜ ਕਰਨਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ -ਠੰਡਲ

ਹੁਸ਼ਿਆਰਪੁਰ, 22 ਮਈ (ਬਲਜਿੰਦਰਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਤੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ‘ਅਜੀਤ’ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਹਿ ’ਤੇ ਵਿਜੀਲੈਂਸ ਬਿਊਰੋ ਵਲੋਂ ਪਰਚਾ ਦਰਜ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਡਾ. ਹਮਦਰਦ ਨਾਲ ਚਟਾਂਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰੈੱਸ ਦੀ ਆਜ਼ਾਦੀ ਦੀ ਰਾਖੀ ਲਈ ਵਚਨਬੱਧ ਹੈ ਅਤੇ ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਵਾਜ਼ ਨੂੰ ਦਬਾਉਣ ਨਹੀਂ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ