JALANDHAR WEATHER

ਡਾ. ਹਮਦਰਦ ਵਿਰੁੱਧ ਕਾਰਵਾਈ ਪ੍ਰੈੱਸ ਦੀ ਅਜ਼ਾਦੀ ’ਤੇ ਹਮਲਾ : ਲਾਡੀ ਸ਼ੇਰੋਵਾਲੀਆ

ਲੋਹੀਆਂ ਖਾਸ, 22 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਰੋਜ਼ਾਨਾ ‘ਅਜੀਤ’ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਮੁਕੱਦਮਾ ਸਰਕਾਰ ਦੀ ਅਤਿ ਨਿੰਦਣਯੋਗ ਕਾਰਵਾਈ ਹੈ ਅਤੇ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ਼ਾਹਕੋਟ ਦੇ ਵਿਧਾਇਕ ਅਤੇ ਜ਼ਿਲ੍ਹਾ ਜਲੰਧਰ ਕਾਂਗਰਸ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਲੋਹੀਆਂ ਬਲਾਕ ਕਾਂਗਰਸ ਦੇ ਪ੍ਰਧਾਨ ਗੁਰਪਾਲ ਸਿੰਘ ਜੱਕੋਪੁਰ ਨੇ ਕਰਦਿਆਂ ਕਿਹਾ ਕਿ ਮੀਡੀਆ ਦੀ ਆਵਾਜ਼ ਨੂੰ ਕੁਚਲ ਕੇ ਕਦੇ ਵੀ ਲੋਕ ਪੱਖੀ ਰਾਜ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਸਰਕਾਰ ਵਲੋਂ ਕੀਤੀ ਜਾ ਰਹੀ ਸ਼ਰੇਆਮ ਧੱਕੇਸਾਹੀ ਖ਼ਿਲਾਫ਼ ਜ਼ਿਲ੍ਹੇ ਦੀ ਸਮੁੱਚੀ ਕਾਂਗਰਸ ਡਟ ਕੇ ਨਾਲ ਖੜ੍ਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ