JALANDHAR WEATHER

ਪਰਚਾ ਕਰਨ ਦੇ ਨਾਲ ਸੱਚ ਦੀ ਅਵਾਜ਼ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ-ਦਰਸ਼ਨ ਲਾਲ ਮੰਗੂਪੁਰ

ਪੋਜੇਵਾਲ ਸਰਾਂ , 22 ਮਈ ( ਬੂਥਗੜ੍ਹੀਆ) -ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹਲਕਾ ਬਲਾਚੌਰ ਦੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਿਹਾ ਕਿ ਸਰਕਾਰ ਵਲੋਂ ਪ੍ਰੈੱਸ ਦੀ ਅਜ਼ਾਦੀ 'ਤੇ ਕੀਤੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਪੰਜਾਬ ਦੀ 'ਅਜੀਤ' ਅਖ਼ਬਾਰ ਦੇ ਮੁੱਖੀ ਡਾ. ਬਰਜਿੰਦਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਲੋਕਤੰਤਰ ਦੇ ਚੌਥੇ ਥੰਮ ਦੀ ਆਵਾਜ਼ 'ਤੇ ਹਮਲਾ ਕੀਤਾ ,ਜਿਸ ਦੇ ਵਿਰੋਧ ਵਿਚ ਸੂਬੇ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ