JALANDHAR WEATHER

ਭਗਵੰਤ ਮਾਨ ਵਲੋਂ ਵਿਜੀਲੈਂਸ ਨੂੰ ਪ੍ਰੈੱਸ ਦੀ ਆਜ਼ਾਦੀ ਖੋਣ ਲਈ ਵਰਤਣਾ ਅਤਿ ਨਿੰਦਣਯੋਗ - ਬ੍ਰਹਮਪੁਰਾ

ਖਡੂਰ ਸਾਹਿਬ,22 ਮਈ (ਰਸ਼ਪਾਲ ਸਿੰਘ ਕੁਲਾਰ)- ਅਜੀਤ ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਇਮਾਨਦਾਰੀ ਅਤੇ ਦਰਿਆਦਿਲੀ ਦੀ ਇਕ ਐਸੀ ਸ਼ਖ਼ਸੀਅਤ ਹਨ ਕਿ ਜਿਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਅਤ ਦੇ ਅਲੰਬਰਦਾਰ ਵੀ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ। ਪਰ ਪੰਜਾਬ ਦੇ ਹੰਕਾਰੀ ਮੁੱਖ ਮੰਤਰੀ ਵਲੋਂ ਪ੍ਰੈੱਸ ਦੀ ਆਜ਼ਾਦੀ ਖੋਹਣ ਲਈ ਡਾ. ਬਰਜਿੰਦਰ ਸਿੰਘ ਹਮਦਰਦ ਉਪਰ ਪੰਜਾਬ ਵਿਜੀਲੈਂਸ ਕੋਲੋਂ ਨਜਾਇਜ਼ ਐਫ. ਆਈ. ਆਰ. ਦਰਜ ਕਰਵਾ ਕੇ ਸਾਬਤ ਕਰ ਦਿੱਤਾ ਹੈ ਕਿ ਜੋ ਵੀ ਸਰਕਾਰ ਦੀਆਂ ਨਲਾਇਕੀਆਂ ਨੂੰ ਜੱਗ ਜ਼ਾਹਰ ਕਰੇਗਾ।ਉਸ ਉਪਰ ਨਜਾਇਜ਼ ਪਰਚੇ ਦਰਜ ਕੀਤੇ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਤੇ ਸਮੁੱਚਾ ਅਕਾਲੀ ਦਲ ਡਾ. ਹਮਦਰਦ ਨਾਲ ਚਟਾਨ ਵਾਂਗ ਖੜਾ ਹੈ ਅਤੇ ਭਗਵੰਤ ਮਾਨ ਨੂੰ ਇਸ ਦਾ ਕਰਾਰਾ ਜਵਾਬ ਲੋਕ ਇਕ ਜੂਨ ਨੂੰ ਦੇ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ