28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਸ਼ਿਵ ਸੈਨਾ ਵਰਕਰਾਂ ਨੇ ਕੁੱਟਿਆ ਸਿੱਖ ਨੌਜਵਾਨ, ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਬੱਸ ਸਟੈਂਡ ਮੁਕਤਸਰ ਸਾਹਿਬ ਉਤੇ ਬਾਹਰ ਸ਼ਿਵ ਸੈਨਾ...

ਅਜੀਤ ਡੈਸਕ 11-06-2025

ਸ੍ਰੀ ਮੁਕਤਸਰ ਸਾਹਿਬ, 11 ਜੂਨ (ਰਣਜੀਤ ਸਿੰਘ ਢਿੱਲੋਂ)-ਬੱਸ ਸਟੈਂਡ ਮੁਕਤਸਰ ਸਾਹਿਬ ਉਤੇ ਬਾਹਰ ਸ਼ਿਵ ਸੈਨਾ ਵਰਕਰਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਰਸਤਾ ਜਾਮ ਹੋਣ ਸਮੇਂ ਲੰਘ ਰਹੇ ਕਾਰ ਸਵਾਰ ਸਿੱਖ ਨੌਜਵਾਨ ਨਾਲ ਹੋਈ ਬਹਿਸਬਾਜ਼ੀ ਦੌਰਾਨ ਸ਼ਿਵ ਸੈਨਾ ਵਰਕਰਾਂ ਵਲੋਂ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਦੀ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲਿਆ ਅਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਪੀੜਤ ਨੌਜਵਾਨ ਨਾਲ ਫੋਨ ਉਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨਾਲ ਫੋਨ ਉਤੇ ਗੱਲਬਾਤ ਕੀਤੀ ਅਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਗਿਆਨੀ ਕੁਲਦੀਪ ਸਿੰਘ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ ਅਤੇ ਇਲਾਕੇ ਦੀਆਂ ਸਿੱਖ ਜਥੇਬੰਦੀਆਂ ਵਿਚ ਵੀ ਭਾਰੀ ਰੋਸ ਹੈ। ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੀੜਤ ਨੌਜਵਾਨ ਦੇ ਬਿਆਨਾਂ ਦੇ ਆਧਾਰ ਉਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

 

ਪਿਛਲੀ ਖ਼ਬਰ ਤਾਈਵਾਨ 'ਚ 6.4 ਤੀਬਰਤਾ ਦਾ ਆਇਆ ਭੂਚਾਲ ਅਗਲੀ ਖ਼ਬਰ ਰਾਜਾ ਰਘੂਵੰਸ਼ੀ ਕਤਲ ਕੇਸ : ਸੋਨਮ ਸਮੇਤ 5 ਮੁਲਜ਼ਮ 8 ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜੇ