28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਸਿੱਖ ਬਹੁਗਿਣਤੀ ਹੋਣ ਦੇ ਬਾਵਜੂਦ ਵੀ ਪੰਜਾਬ 'ਚ ਸਿੱਖ ਸੁਰੱਖਿਅਤ ਨਹੀਂ - ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ , 11 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਗੁਰਵੰਤ ਸਿੰਘ ਮਨੇਸ਼ ਸਾਬਕਾ ਸਰਪੰਚ ਪਿੰਡ ਚੜੇਵਾਨ (ਸ੍ਰੀ ਮੁਕਤਸਰ ਸਾਹਿਬ) ਦੀ ਸ਼ਿਵ ਸੈਨਾ ...

ਅਜੀਤ ਡੈਸਕ 11-06-2025

ਸ੍ਰੀ ਮੁਕਤਸਰ ਸਾਹਿਬ , 11 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਗੁਰਵੰਤ ਸਿੰਘ ਮਨੇਸ਼ ਸਾਬਕਾ ਸਰਪੰਚ ਪਿੰਡ ਚੜੇਵਾਨ (ਸ੍ਰੀ ਮੁਕਤਸਰ ਸਾਹਿਬ) ਦੀ ਸ਼ਿਵ ਸੈਨਾ ਵਰਕਰਾਂ ਵਲੋਂ ਕੀਤੀ ਕੁੱਟਮਾਰ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਸਿੱਖ ਬਹੁ ਗਿਣਤੀ ਹੋਣ ਦੇ ਬਾਵਜੂਦ ਵੀ ਸੁਰੱਖਿਅਤ ਨਹੀਂ ਹਨ। ਅਜਿਹੇ ਤਣਾਅ ਫਿਰਕਾਪ੍ਰਸਤੀ ਨੂੰ ਉਤਸਾਹਿਤ ਕਰਨ ਵਾਲੇ ਹਨ। ਪਰ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਵੇਖ ਰਹੀ ਹੈ। ਇਸ ਮਾਮਲੇ ਵਿਚ ਜਲਦੀ ਤੋਂ ਜਲਦੀ ਸਖ਼ਤ ਐਕਸ਼ਨ ਹੋਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵੀਡੀਓ ਵਿਚ ਸਾਫ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਖੁਦ ਨੂੰ ਸ਼ਿਵ ਸੈਨਾ ਦਾ ਪੰਜਾਬ ਪ੍ਰਧਾਨ ਦੱਸਣ ਵਾਲਾ ਆਗੂ ਸਿੱਖ ਨੌਜਵਾਨ ਦੀ ਕੁੱਟਮਾਰ ਲਈ ਹੋਰਨਾਂ ਨੂੰ ਉਕਸਾ ਰਿਹਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪਿਛਲੀ ਖ਼ਬਰ 5 ਲੱਖ ਰੁਪਏ ਦੇ ਇਨਾਮ ਵਾਲਾ ਚੋਟੀ ਦਾ ਮਾਓਵਾਦੀ ਕਮਾਂਡਰ ਮੁਕਾਬਲੇ ਵਿਚ ਮਾਰਿਆ ਗਿਆ ਅਗਲੀ ਖ਼ਬਰ ਪੰਜਾਬ ਦੇ ਅਰਾਏਜੀਤ ਸਿੰਘ ਹੁੰਦਲ ਬਣੇ ਜੂਨੀਅਰ ਭਾਰਤੀ ਹਾਕੀ ਟੀਮ ਦੇ ਕਪਤਾਨ