ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕਰੀਬ ਅੱਧਾ ਘੰਟਾ ਅਕਾਲ ਤਖਤ ਸਕੱਤਰੇਤ ਵਿਖੇ ਬੰਦ ਕਮਰਾ ਮੁਲਾਕਾਤ ਕੀਤੀ। ਬਾਅਦ ਵਿਚ ਗੱਲਬਾਤ ਕਰਦਿਆਂ ਸ. ਭੂੰਦੜ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗੜਗੱਜ ਨੂੰ ਮਿਲ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ ਹੈ। ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ ਮੁਕਤੀ ਦੇ ਵਿਵਾਦ ਸੰਬੰਧੀ ਉਨ੍ਹਾਂ ਨੇ ਕਿਹਾ ਕਿ ਇਹ ਧਾਰਮਿਕ ਮਾਮਲਾ ਹੈ ਤੇ ਇਸ ਤੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਤਾਜ਼ਾ ਖ਼ਬਰਾਂ
Free
ਬਲਵਿੰਦਰ ਸਿੰਘ ਭੂੰਦੜ ਨੇ ਗਿਆਨੀ ਗੜਗੱਜ ਨਾਲ ਕੀਤੀ ਬੰਦ ਕਮਰਾ ਮੁਲਾਕਾਤ
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ....
ਅਜੀਤ ਡੈਸਕ
12-06-2025