27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਜੰਮ੍ਹਾਬੰਦੀ ਪੋਰਟਲ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਵਿਚ ਅੱਜ ਜੰਮ੍ਹਾਬੰਦੀ ਪੋਰਟਲ ਦੀ ਸ਼ੁਰੂਆਤ ਹੋ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ....

ਅਜੀਤ ਡੈਸਕ 12-06-2025

ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਵਿਚ ਅੱਜ ਜੰਮ੍ਹਾਬੰਦੀ ਪੋਰਟਲ ਦੀ ਸ਼ੁਰੂਆਤ ਹੋ ਗਈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਲਾਂਚ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਫ਼ਰਦ ਜਾਂ ਜੰਮ੍ਹਾਬੰਦੀ ਲਈ ਤਹਿਸੀਲ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਤੇ ਸਾਰੇ ਕੰਮ ਆਨਲਾਈਨ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਵਟਸਐਪ ’ਤੇ ਜਮ੍ਹਾਂਬੰਦੀ ਡਿਜ਼ੀਲਟ ਸਾਈਨ ਤੇ ਕਿਊ.ਆਰ. ਕੋਡ ਵਾਲੀ ਕਾਪੀ ਮਿਲੇਗੀ ਤੇ ਨਾਲ ਹੀ ਰਜਿਸਟਰੀ ਦੇ 30 ਦਿਨ ਬਾਅਦ ਮਾਲਕੀ ਦੇ ਹੱਕਾਂ ਵਿਚ ਆਪਣੇ ਆਪ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਮੀਨ ਦੇ ਕਾਂਗਜ਼ਾਂ ਵਿਚ ਗਲਤੀ ਆਨਲਾਈਨ ਹੀ ਠੀਕ ਕਰਵਾਈ ਜਾ ਸਕੇਗੀ।

 

ਪਿਛਲੀ ਖ਼ਬਰ ਮੋਦੀ ਸਰਕਾਰ ਨੇ ਸਿੱਖਾਂ ਲਈ ਕੀਤੇ ਕਈ ਅਹਿਮ ਕੰਮ- ਮਨਜਿੰਦਰ ਸਿੰਘ ਸਿਰਸਾ ਅਗਲੀ ਖ਼ਬਰ ਮਹਾਰਾਸ਼ਟਰ: ਵਿਆਹ ਤੋਂ 15 ਦਿਨਾਂ ਬਾਅਦ ਔਰਤ ਨੇ ਪਤੀ ਦਾ ਕੀਤਾ ਕਤਲ