27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਮੋਦੀ ਸਰਕਾਰ ਨੇ ਸਿੱਖਾਂ ਲਈ ਕੀਤੇ ਕਈ ਅਹਿਮ ਕੰਮ- ਮਨਜਿੰਦਰ ਸਿੰਘ ਸਿਰਸਾ

ਅੰਮ੍ਰਿਤਸਰ, 12 ਜੂਨ (ਹਰਮਿੰਦਰ ਸਿੰਘ)- ਦਿੱਲੀ ਦੇ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਸਾਲਾਂ ਦੇ ਕਾਰਜ ਕਾਲ ਦੌਰਾਨ ਹੋਏ ਕੰਮਾਂ ਦਾ ਖੁਲਾਸਾ ਕੀਤਾ ਅਤੇ....

ਅਜੀਤ ਡੈਸਕ 12-06-2025

ਅੰਮ੍ਰਿਤਸਰ, 12 ਜੂਨ (ਹਰਮਿੰਦਰ ਸਿੰਘ)- ਦਿੱਲੀ ਦੇ ਕੈਬਿਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਸਾਲਾਂ ਦੇ ਕਾਰਜ ਕਾਲ ਦੌਰਾਨ ਹੋਏ ਕੰਮਾਂ ਦਾ ਖੁਲਾਸਾ ਕੀਤਾ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ’ਤੇ ਸਖ਼ਤ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੀ ਭਲਾਈ ਲਈ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸਿੱਖ ਵਿਰੋਧੀ ਪਾਰਟੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਸਿੱਖਾਂ ਦੀ ਹਤੈਸ਼ੀ ਜਿਸ ਨੇ ਸਿੱਖਾਂ ਲਈ ਕਈ ਅਹਿਮ ਫੈਸਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕਰਵਾਇਆ ਗਿਆ ਅਤੇ ਦਿੱਲੀ ਵਿਖੇ ਸਿੱਖ ਕਤਲ-ਏ-ਆਮ ਕੀਤਾ, ਜਦੋਂ ਕਿ ਭਾਜਪਾ ਦੀ ਮੋਦੀ ਸਰਕਾਰ ਵਲੋਂ ਇਸ ਦੇ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਗਈਆਂ।

ਪਿਛਲੀ ਖ਼ਬਰ ਅਹਿਮਦਾਬਾਦ ਏਅਰਪੋਰਟ ’ਤੇ ਏਅਰ ਇੰਡੀਆ ਦਾ ਜਹਾਜ਼ ਹੋਇਆ ਕ੍ਰੈਸ਼ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਕੀਤੀ ਜੰਮ੍ਹਾਬੰਦੀ ਪੋਰਟਲ ਦੀ ਕੀਤੀ ਸ਼ੁਰੂਆਤ