27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ

ਨਵੀਂ ਦਿੱਲੀ, 12 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨਾਲ ਗੱਲ ਕੀਤੀ ਅਤੇ ਅਹਿਮਦਾਬਾਦ ਵਿਚ ਏਅਰ ਇੰਡੀਆ ਦੀ ਉਡਾਣ ਹਾਦਸੇ ਦੀ...

ਅਜੀਤ ਡੈਸਕ 12-06-2025

ਨਵੀਂ ਦਿੱਲੀ, 12 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨਾਲ ਗੱਲ ਕੀਤੀ ਅਤੇ ਅਹਿਮਦਾਬਾਦ ਵਿਚ ਏਅਰ ਇੰਡੀਆ ਦੀ ਉਡਾਣ ਹਾਦਸੇ ਦੀ ਘਟਨਾ ਦਾ ਜਾਇਜ਼ਾ ਲਿਆ। ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਜ਼ਮੀਨੀ ਪੱਧਰ ’ਤੇ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਅਹਿਮਦਾਬਾਦ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨੇ ਮੰਤਰੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਅਤੇ ਸਥਿਤੀ ਬਾਰੇ ਨਿਯਮਿਤ ਤੌਰ ’ਤੇ ਅਪਡੇਟ ਰੱਖਣ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਬੰਧਿਤ ਏਜੰਸੀਆਂ ਹਾਈ ਅਲਰਟ ’ਤੇ ਹਨ ਅਤੇ ਤਾਲਮੇਲ ਵਾਲੇ ਯਤਨ ਜਾਰੀ ਹਨ।

ਪਿਛਲੀ ਖ਼ਬਰ ਘਰ ਨੂੰ ਅੱਗ ਲਗਾਉਣ ਵਾਲੇ 9 ਹਮਲਾਵਰਾਂ 'ਤੇ ਮਾਮਲੇ ਦਰਜ ਅਗਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਸਨ ਸਵਾਰ- ਸੂਤਰ