ਨਵੀਂ ਦਿੱਲੀ, 12 ਜੂਨ- ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਵੀ ਜਹਾਜ਼ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ 171 ਅੱਜ ਇਕ ਦੁਖਦਾਈ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਘਟਨਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਾਡਾ ਧਿਆਨ ਇਸ ਹਾਦਸੇ ਵਿਚ ਪ੍ਰਭਾਵਿਤ ਹੋਏ ਸਾਰੇ ਲੋਕਾਂ ਦੀ ਮਦਦ ਕਰਨ ’ਤੇ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਐਮਰਜੈਂਸੀ ਟੀਮ ਮੌਕੇ ’ਤੇ ਮੌਜੂਦ ਹੈ। ਲੋੜਵੰਦ ਲੋਕਾਂ ਨੂੰ ਪੂਰੀ ਮਦਦ ਦਿੱਤੀ ਜਾ ਰਹੀ ਹੈ। ਜਿਵੇਂ ਹੀ ਸਾਨੂੰ ਹੋਰ ਸਹੀ ਜਾਣਕਾਰੀ ਮਿਲੇਗੀ, ਅਸੀਂ ਹੋਰ ਅਪਡੇਟ ਦਿੰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਇਕ ਐਮਰਜੈਂਸੀ ਸਹਾਇਤਾ ਕੇਂਦਰ ਸ਼ੁਰੂ ਕੀਤਾ ਹੈ ਤਾਂ ਜੋ ਜਿਨ੍ਹਾਂ ਪਰਿਵਾਰਾਂ ਨੂੰ ਜਾਣਕਾਰੀ ਦੀ ਲੋੜ ਹੈ, ਉਨ੍ਹਾਂ ਨੂੰ ਮਦਦ ਮਿਲ ਸਕੇ।
ਤਾਜ਼ਾ ਖ਼ਬਰਾਂ
Free
ਏਅਰ ਇੰਡੀਆ ਦੇ ਚੇਅਰਮੈਨ ਨੇ ਦੁੱਖ ਪ੍ਰਗਟ ਕੀਤਾ
ਨਵੀਂ ਦਿੱਲੀ, 12 ਜੂਨ- ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਵੀ ਜਹਾਜ਼ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ....
ਅਜੀਤ ਡੈਸਕ
12-06-2025