27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਗੁਜਰਾਤ ਹਾਦਸਾ: ਯੂ.ਕੇ. ਸਰਕਾਰ ਨੇ ਬਿ੍ਟਿਸ਼ ਨਾਗਰਿਕਾਂ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਲੰਡਨ, 12 ਜੂਨ- ਯੂ. ਕੇ. ਸਰਕਾਰ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਬਾਰੇ ਪਤਾ ਲੱਗਾ ਹੈ। ਯੂ.ਕੇ. ਭਾਰਤ ਵਿਚ ਸਥਾਨਕ ਅਧਿਕਾਰੀਆਂ ਨਾਲ ਮਿਲ...

ਅਜੀਤ ਡੈਸਕ 12-06-2025

ਲੰਡਨ, 12 ਜੂਨ- ਯੂ. ਕੇ. ਸਰਕਾਰ ਦੇ ਅਧਿਕਾਰੀਆਂ ਨੇ ਕਿਹਾ ਕਿ ਸਾਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਬਾਰੇ ਪਤਾ ਲੱਗਾ ਹੈ। ਯੂ.ਕੇ. ਭਾਰਤ ਵਿਚ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਤੱਥਾਂ ਨੂੰ ਤੁਰੰਤ ਸਥਾਪਤ ਕਰਨ ਅਤੇ ਹਾਦਸੇ ਵਿਚ ਸ਼ਾਮਿਲ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਬ੍ਰਿਟਿਸ਼ ਨਾਗਰਿਕ ਜਿਨ੍ਹਾਂ ਨੂੰ ਕੌਂਸਲਰ ਸਹਾਇਤਾ ਦੀ ਲੋੜ ਹੈ ਜਾਂ ਦੋਸਤਾਂ ਜਾਂ ਪਰਿਵਾਰ ਬਾਰੇ ਚਿੰਤਾਵਾਂ ਹਨ, ਉਨ੍ਹਾਂ ਦੀ ਮਦਦ ਲਈ 020 7008 5000 ਨੰਬਰ ਜਾਰੀ ਕੀਤਾ ਗਿਆ ਹੈ।

ਪਿਛਲੀ ਖ਼ਬਰ ਗੁਜਰਾਤ ਜਹਾਜ਼ ਹਾਦਸਾ: ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਏਅਰ ਇੰਡੀਆ ਦੇ ਚੇਅਰਮੈਨ ਨੇ ਦੁੱਖ ਪ੍ਰਗਟ ਕੀਤਾ