26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਅਹਿਮਦਾਬਾਦ ਹਵਾਈ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਵੇ -ਧਾਲੀਵਾਲ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ...

ਅਜੀਤ ਡੈਸਕ 12-06-2025

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਗੁਜਰਾਤ ਵਿਖੇ ਹੋਏ ਹਵਾਈ ਹਾਦਸੇ ਲਈ ਕੇਂਦਰ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਹਾਦਸੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਅੱਜ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਹਿਮਦਾਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਮਿਲੀ ਹੈ। ਇਕ ਯਾਤਰੀ ਜਹਾਜ਼ ਉਡਾਣ ਦੌਰਾਨ ਰਿਹਾਇਸ਼ੀ ਖੇਤਰ ਨੇੜੇ ਹਾਦਸਾਗ੍ਰਸਤ ਹੋ ਗਿਆ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਸਨ ਤੇ ਹਾਦਸੇ ਵਿਚ 100 ਤੋਂ ਵੱਧ ਮੌਤਾਂ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਹਵਾਈ ਸਫਰ ਬੇਹੱਦ ਸੁਰੱਖਿਆ ਮੰਨਿਆ ਜਾਂਦਾ ਹੈ ਪਰ ਹਾਦਸਾ ਕਿਨ੍ਹਾਂ ਕਾਰਨਾਂ ਕਰਕੇ ਵਾਪਰਿਆ ਦੀ ਡੂੰਘਾਈ ਨਾਲ ਜਾਂਚ ਹੋਣੀ ਬਹੁਤ ਜਰੂਰੀ ਹੈ। ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੈਨੂੰ ਇਨ੍ਹਾਂ ਅਜਾਈਂ ਗਈਆਂ ਜਾਨਾਂ ਉੱਤੇ ਗਹਿਰਾ ਦੁੱਖ ਹੈ। 

ਪਿਛਲੀ ਖ਼ਬਰ ਵਿਜੇ ਰੁਪਾਣੀ ਦੀ ਜਹਾਜ਼ ਹਾਦਸੇ 'ਚ ਮੌਤ ਦੁਖਦਾਈ - ਮਨੋਰੰਜਨ ਕਾਲੀਆ ਅਗਲੀ ਖ਼ਬਰ ਸੁਨੀਲ ਜਾਖੜ ਨੇ ਵਿਜੇ ਰੁਪਾਣੀ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ