26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਵਿਜੇ ਰੁਪਾਣੀ ਦੀ ਜਹਾਜ਼ ਹਾਦਸੇ 'ਚ ਮੌਤ ਦੁਖਦਾਈ - ਮਨੋਰੰਜਨ ਕਾਲੀਆ

ਜਲੰਧਰ, 12 ਜੂਨ-ਅੱਜ ਗੁਜਰਾਤ ਦੇ ਅਹਿਮਦਾਬਾਦ ਦੇ ਮੇਘਾਨੀ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਇਕ...

ਅਜੀਤ ਡੈਸਕ 12-06-2025

ਜਲੰਧਰ, 12 ਜੂਨ-ਅੱਜ ਗੁਜਰਾਤ ਦੇ ਅਹਿਮਦਾਬਾਦ ਦੇ ਮੇਘਾਨੀ ਦੇ ਇਕ ਰਿਹਾਇਸ਼ੀ ਇਲਾਕੇ ਵਿਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਅਤੇ ਇਸ ਦੁਖਦਾਈ ਹਾਦਸੇ ਵਿਚ ਅਤੇ ਧਮਾਕੇ ਤੋਂ ਬਾਅਦ, ਅਸਮਾਨ ਵਿਚ ਕਾਲਾ ਧੂੰਆਂ ਫੈਲ ਗਿਆ। ਇਸ ਜਹਾਜ਼ ਵਿਚ ਲਗਭਗ 243 ਯਾਤਰੀ ਸਨ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਇਸ ਜਹਾਜ਼ ਵਿਚ ਯਾਤਰਾ ਕਰ ਰਹੇ ਸਨ, ਜਿਨ੍ਹਾਂ ਦੀ ਜਹਾਜ਼ ਵਿਚ ਸਵਾਰ ਯਾਤਰੀਆਂ ਨਾਲ ਮੌਤ ਹੋ ਗਈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਇੰਡੀਆਜ਼ ਗੋਇੰਗ 787 ਜਹਾਜ਼ ਗੁਜਰਾਤ ਦੇ ਅਹਿਮਦਾਬਾਦ ਵਿਚ ਹਾਦਸਾਗ੍ਰਸਤ ਹੋ ਗਿਆ ਹੈ। ਇਸ ਵਿਚ ਲਗਭਗ 243 ਯਾਤਰੀ ਸਨ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀ ਇਸ ਜਹਾਜ਼ ਵਿਚ ਮੌਜੂਦ ਸਨ, ਜਿਨ੍ਹਾਂ ਇੰਗਲੈਂਡ ਜਾਣਾ ਸੀ ਅਤੇ ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾਣਾ ਸੀ ਪਰ ਜਹਾਜ਼ ਉਡਾਣ ਭਰਦੇ ਹੀ ਹਾਦਸਾਗ੍ਰਸਤ ਹੋ ਗਿਆ।  

ਪਿਛਲੀ ਖ਼ਬਰ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਜੇ ਰੁਪਾਣੀ ਦੀ ਮੌਤ ’ਤੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਅਹਿਮਦਾਬਾਦ ਹਵਾਈ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਵੇ -ਧਾਲੀਵਾਲ