26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਸ੍ਰੀ ਗੁਰੂ ਹਰਗੋਬਿੰਦ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ 'ਤੇ ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ , 12 ਜੂਨ (ਜੇ.ਐਸ. ਨਿੱਕੂਵਾਲ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਨੇ ਤਖ਼ਤ ਸ੍ਰੀ ...

ਅਜੀਤ ਡੈਸਕ 12-06-2025

ਸ੍ਰੀ ਅਨੰਦਪੁਰ ਸਾਹਿਬ , 12 ਜੂਨ (ਜੇ.ਐਸ. ਨਿੱਕੂਵਾਲ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ । ਇਸ ਮੌਕੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਦੇਵ ਸਿੰਘ ਵੀ ਹਾਜ਼ਰ ਸਨ। ਡੇਕਾ ਨੇ ਕਿਹਾ ਕਿ ਸਿੱਖ ਧਰਮ ਨਾਲ ਉਨ੍ਹਾਂ ਨੂੰ ਬਹੁਤ ਪਿਆਰ ਹੈ ਅਤੇ ਹਮੇਸ਼ਾ ਹੀ ਸਿੱਖ ਧਰਮ ਦੇ ਧਾਰਮਿਕ ਸਥਾਨਾਂ 'ਤੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬਹੁਤ ਹੀ ਸਕੂਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਆਏ ਹਨ। ਇਸ ਤੋਂ ਬਾਅਦ ਤਖ਼ਤ ਪਟਨਾ ਸਾਹਿਬ ਦੇ ਸੂਚਨਾ ਦਫ਼ਤਰ ਵਿਖੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਇੰਦਰਜੀਤ ਸਿੰਘ ਜਨਰਲ ਸਕੱਤਰ, ਹਰਪਾਲ ਸਿੰਘ ਜੌਹਲ, ਗੁਰਵਿੰਦਰਜੀਤ ਸਿੰਘ ਵਲੋਂ ਨਮਾਨਿਤ ਵੀ ਕੀਤਾ ਗਿਆ। ਸਿੱਖ ਮਸਲਿਆਂ ਬਾਰੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਕਪੂਰਥਲਾ ਦੇ ਹਵਾਲਾਤੀ ਦੀ ਮੌਤ ਅਗਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ : ਟਾਟਾ ਗਰੁੱਪ ਵਲੋਂ ਪੀੜਤਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁ. ਦੇਣ ਦਾ ਐਲਾਨ