26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਕੇਂਦਰੀ ਜੇਲ੍ਹ ਕਪੂਰਥਲਾ ਦੇ ਹਵਾਲਾਤੀ ਦੀ ਮੌਤ

ਕਪੂਰਥਲਾ, 12 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਡਾ. ਮੋਇਨ ਮੁਹੰਮਦ ਨੇ ...

ਅਜੀਤ ਡੈਸਕ 12-06-2025

ਕਪੂਰਥਲਾ, 12 ਜੂਨ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਦੇ ਹਵਾਲਾਤੀ ਦੀ ਸਿਹਤ ਵਿਗੜਨ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਸਾਈ ਦਾਸ ਆਨੰਦ ਪੁੱਤਰ ਦੁਰਗਾ ਦਾਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਜੇਲ੍ਹ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਲੈ ਕੇ ਆਏ, ਜਿਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਹੈ । ਇਸ ਮੌਕੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲਗਭਗ 20 ਦਿਨ ਪਹਿਲਾਂ ਕਿਸੇ ਝੂਠੇ ਪਰਚੇ ਵਿਚ ਇਸ ਨੂੰ ਜੇਲ੍ਹ ਭੇਜਿਆ ਗਿਆ ਸੀ, ਜਦੋਂ ਅਸੀਂ ਬੀਤੇ ਦਿਨ ਉਨ੍ਹਾਂ ਨੂੰ ਜੇਲ੍ਹ ਵਿਚ ਮਿਲ ਕੇ ਆਏ ਸੀ ਤਾਂ ਉਹ ਬਿਲਕੁਲ ਠੀਕ ਠਾਕ ਸੀ। ਸਾਨੂੰ ਅੱਜ ਵੀ ਇਹ ਹੀ ਕਿਹਾ ਗਿਆ ਕਿ ਉਸ ਦੀ ਹਾਲਤ ਖ਼ਰਾਬ ਹੈ ਤੇ ਤੁਸੀਂ ਸਿਵਲ ਹਸਪਤਾਲ ਕਪੂਰਥਲਾ ਪਹੁੰਚੋ, ਜਦੋਂ ਅਸੀਂ ਕਪੂਰਥਲਾ ਸਿਵਲ ਹਸਪਤਾਲ ਵਿਚ ਆਏ ਤਾਂ ਸਾਨੂੰ ਮੌਤ ਦੀ ਖ਼ਬਰ ਮਿਲੀ ਹੈ ।

ਪਿਛਲੀ ਖ਼ਬਰ ਵਿੱਤ ਮੰਤਰੀ ਨੇ ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਦੁੱਖ ਪ੍ਰਗਟਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ 'ਤੇ ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਤਖ਼ਤ ਸ੍ਰੀ ਪਟਨਾ ਸਾਹਿ...