25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2025

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਕਪੂਰਥਲਾ, 12 ਜੂਨ (ਅਮਨਜੋਤ ਸਿੰਘ ਵਾਲੀਆ)-ਭੰਡਾਲ ਬੇਟ ਅੱਡੇ ਵਿਖੇ ਇਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ 17 ਸਾਲਾ ਨੌਜਵਾਨ ਦੀ ਮੌਤ ਹੋ ਗਈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ...

ਅਜੀਤ ਡੈਸਕ 12-06-2025

ਕਪੂਰਥਲਾ, 12 ਜੂਨ (ਅਮਨਜੋਤ ਸਿੰਘ ਵਾਲੀਆ)-ਭੰਡਾਲ ਬੇਟ ਅੱਡੇ ਵਿਖੇ ਇਕ ਟਰੈਕਟਰ ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਵਿਚ 17 ਸਾਲਾ ਨੌਜਵਾਨ ਦੀ ਮੌਤ ਹੋ ਗਈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਹਨ ਗਿੱਲ ਪੁੱਤਰ ਬਲਜਿੰਦਰ ਵਾਸੀ ਨੂਰਪੁਰ ਜਨੂਹਾ ਜੋ ਕਿ ਘਰੇਲੂ ਸਮਾਨ ਲੈਣ ਲਈ ਬਾਜ਼ਾਰ ਗਿਆ ਸੀ, ਜਦੋਂ ਉਹ ਭੰਡਾਲ ਬੇਟ ਅੱਡਾ ਨੇੜੇ ਪਹੁੰਚਿਆ ਤਾਂ ਟਰੈਕਟਰ ਟਰਾਲੀ ਨਾਲ ਉਸ ਦੀ ਟੱਕਰ ਹੋ ਗਈ। ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਮੋਹਿਨ ਮੁਹੰਮਦ ਵਲੋਂ ਜਾਂਚ ਉਪਰੰਤ ਮ੍ਰਿਤਕ ਘੋਸ਼ਿਤ ਕੀਤਾ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਗਈ ਹੈ । ਇਸ ਸੰਬੰਧੀ ਥਾਣਾ ਢਿਲਵਾਂ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।

ਪਿਛਲੀ ਖ਼ਬਰ ਏਅਰ ਇੰਡੀਆ ਹਾਦਸੇ ਦੇ ਪੀੜਤਾਂ ਦੇ ਰਿਸ਼ਤੇਦਾਰਾਂ ਲਈ ਅਹਿਮਦਾਬਾਦ ਲਈ ਚਲਾ ਰਹੀ 2 ਰਾਹਤ ਉਡਾਣਾਂ ਅਗਲੀ ਖ਼ਬਰ ਦੋਹਰੇ ਇੰਜਣ ਫੇਲ੍ਹ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ - ਸਾਬਕਾ ਪਾਇਲਟ