25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਕਮਲ ਕੌਰ ਦੀ ਮੌਤ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋ ਸਾਥੀ ਗ੍ਰਿਫਤਾਰ

ਬਠਿੰਡਾ, 13 ਜੂਨ (ਸੱਤਪਾਲ ਸਿੰਘ ਸਿਵੀਆਂ)-ਬੀਤੇ ਕੱਲ੍ਹ ਬਠਿੰਡਾ ਵਿਖੇ ਇਕ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ 'ਚੋਂ ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ ਕਮਲ ਕੌਰ...

ਅਜੀਤ ਡੈਸਕ 13-06-2025

ਬਠਿੰਡਾ, 13 ਜੂਨ (ਸੱਤਪਾਲ ਸਿੰਘ ਸਿਵੀਆਂ)-ਬੀਤੇ ਕੱਲ੍ਹ ਬਠਿੰਡਾ ਵਿਖੇ ਇਕ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ 'ਚੋਂ ਸੋਸ਼ਲ ਮੀਡੀਆ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੀ ਇਕ ਗੱਡੀ 'ਚੋਂ ਮਿਲੀ ਲਾਸ਼ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਦੋ ਵਿਅਕਤੀ ਗ੍ਰਿਫਤਾਰ ਕੀਤੇ ਹਨ। ਇਹ ਵਿਅਕਤੀ ਨੌਜਵਾਨ Çਨਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀਆਂ ਘਟਨਾ ਦੇ ਤੁਰੰਤ ਬਾਅਦ ਸੋਸ਼ਲ ਮੀਡੀਆ 'ਤੇ ਕਮਲ ਦੇ ਕਤਲ ਦੀ ਜਿੰਮੇਵਾਰੀ ਕਬੂਲਣ ਸੰਬੰਧੀ ਤਸਵੀਰਾਂ ਜਨਤਕ ਹੋਈਆਂ ਸਨ। ਇਸ ਸੰਬੰਧੀ ਕੁਝ ਸਮੇਂ ਤੱਕ ਬਠਿੰਡਾ ਦੇ ਐਸ.ਐਸ.ਪੀ. ਅਮਨੀਤ ਕੌਂਡਲ ਪ੍ਰੈੱਸ ਕਾਨਫਰੰਸ ਕਰ ਰਹੇ ਹਨ।

ਪਿਛਲੀ ਖ਼ਬਰ ‘ਪਹਿਲੀ ਜੰਗ ਪਹਿਲੀ ਫਤਿਹ ਦਿਵਸ’ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜਹਾਜ਼ ਹਾਦਸਾ: ਇਕੋ ਬਚੇ ਵਿਅਕਤੀ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਗੱਲਬਾਤ