25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

‘ਪਹਿਲੀ ਜੰਗ ਪਹਿਲੀ ਫਤਿਹ ਦਿਵਸ’ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 13 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਅੰਮ੍ਰਿਤਸਰ ਦੀ ਧਰਤੀ ’ਤੇ ਮੁਗਲਾਂ ਵਿਰੁੱਧ ਲੜੀ ਗਈ ਪਹਿਲੀ ਜੰਗ ਵਿਚ ਪ੍ਰਾਪਤ ਕੀਤੀ ਪਹਿਲੀ...

ਅਜੀਤ ਡੈਸਕ 13-06-2025

ਅੰਮ੍ਰਿਤਸਰ, 13 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵਲੋਂ ਅੰਮ੍ਰਿਤਸਰ ਦੀ ਧਰਤੀ ’ਤੇ ਮੁਗਲਾਂ ਵਿਰੁੱਧ ਲੜੀ ਗਈ ਪਹਿਲੀ ਜੰਗ ਵਿਚ ਪ੍ਰਾਪਤ ਕੀਤੀ ਪਹਿਲੀ ਫਤਿਹ ਮੌਕੇ ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਵਲੋਂ ਮਨਾਏ ਜਾ ਰਹੇ ਫਤਿਹ ਦਿਵਸ ਦੇ ਸੰਬੰਧ ਵਿਚ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਅੱਤ ਦੀ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹਨ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਦੁਪਹਿਰ ਸਮੇਂ ਗੁਰਦੁਆਰਾ ਕਿਲਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਪਿਛਲੀ ਖ਼ਬਰ ਜਹਾਜ਼ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਕਮਲ ਕੌਰ ਦੀ ਮੌਤ ਮਾਮਲੇ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋ ਸਾਥੀ ਗ੍ਰਿਫਤਾਰ