24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ ਵਿਸ਼ਾਲ ਪੰਥਕ ਇਕੱਤਰਤਾ ਹੋਈ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਿਵ ਸੈਨਾ ਦੇ ਆਗੂਆਂ ਵਲੋਂ...

ਅਜੀਤ ਡੈਸਕ 13-06-2025

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਿਵ ਸੈਨਾ ਦੇ ਆਗੂਆਂ ਵਲੋਂ ਸਿੱਖ ਨੌਜਵਾਨ ਗੁਰਵਿੰਦਰ ਸਿੰਘ ਦੀ ਕੁੱਟਮਾਰ ਦੇ ਮਾਮਲੇ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਨੂੰ ਬਾਬਾ ਬੂਟਾ ਸਿੰਘ ਗੁੜਥੜੀ ਵਾਲੇ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੀਤ ਸਿੰਘ ਦਮਦਮੀ ਟਕਸਾਲ, ਲਖਵੀਰ ਸਿੰਘ ਲੱਖਾ ਸਿਧਾਣਾ, ਹਰਜੋਤ ਸਿੰਘ ਪੰਥਕ ਅਕਾਲੀ ਲਹਿਰ, ਮਨਦੀਪ ਸਿੰਘ ਸਿੱਧੂ ਭਰਾ ਦੀਪ ਸਿੱਧੂ, ਤੇਜਿੰਦਰਪਾਲ ਸਿੰਘ ਟਿੰਮਾ ਰਾਜਸਥਾਨ, ਜਥੇਦਾਰ ਹੀਰਾ ਸਿੰਘ ਚੜੇਵਾਨ, ਭਾਈ ਸੁਮੇਰ ਸਿੰਘ ਆਦਿ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਇਸ ਨੌਜਵਾਨ ਦੀ ਕੁੱਟਮਾਰ ਅਤੇ ਕੱਪੜੇ ਪਾੜਨ ਦੇ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਤੁਰੰਤ ਫੜਿਆ ਜਾਵੇ। ਇਸ ਤੋਂ ਇਲਾਵਾ ਮੁੱਖ ਦੋਸ਼ੀ ਜੋ ਕਿ ਅਜੇ ਤੱਕ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਆਇਆ, ਉਸਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਇਕੱਤਰਤਾ ਵਿਚ ਪਹੁੰਚੇ ਐਸ.ਪੀ.ਡੀ. ਮਨਮੀਤ ਸਿੰਘ ਢਿੱਲੋਂ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਦੋਸ਼ੀ ਫੜ ਲਏ ਜਾਣਗੇ। ਪੁਲਿਸ ਇਸ ਮਾਮਲੇ ਵਿਚ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਮੌਕੇ 16 ਮੈਂਬਰੀ ਕਮੇਟੀ ਬਣਾ ਕੇ ਇਕੱਤਰਤਾ ਨੂੰ ਸਮਾਪਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ ਦੋ ਦਿਨਾਂ ਵਿਚ ਮੁੱਖ ਆਗੂ ਸਮੇਤ ਸਾਰੇ ਦੋਸ਼ੀ ਨਾ ਫੜੇ ਗਏ ਤਾਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। 

ਪਿਛਲੀ ਖ਼ਬਰ ਜਹਾਜ਼ ਹਾਦਸੇ 'ਚ ਸਾਡੇ ਹਸਪਤਾਲ ਦਾ ਸਾਰਾ ਸਾਮਾਨ ਸੜਿਆ - ਡਾ. ਸਾਗਰ ਪੰਜਵਾਨੀ ਅਗਲੀ ਖ਼ਬਰ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਅਹਿਮਦਾਬਾਦ 'ਚ ਜਹਾਜ਼ ਹਾਦਸੇ ਕਾਰਨ ਰੋਕਿਆ