23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਐਡ. ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਅਜੀਤ ਡੈਸਕ 13-06-2025

ਅੰਮ੍ਰਿਤਸਰ, 13 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ਵਿਚ ਕੀਮਤੀ ਜਾਨਾਂ ਦੇ ਨੁਕਸਾਨ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਾਦਸਾ ਸਿਰਫ ਇਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ। ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ ਜ਼ਿੰਦਗੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਐਡਵੋਕੇਟ ਧਾਮੀ ਨੇ ਇਸ ਦੁਰਘਟਨਾ ਵਿਚ ਜਾਨਾਂ ਗਵਾਉਣ ਵਾਲਿਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਪੀੜ੍ਹਾ ਸਹਿਣ ਕਰਨ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। 

ਪਿਛਲੀ ਖ਼ਬਰ ਅਹਿਮਦਾਬਾਦ ਜਹਾਜ਼ ਹਾਦਸਾ : 241 ਲੋਕਾਂ ਦੀ ਮੌਤ ਅਗਲੀ ਖ਼ਬਰ NIA ਦੀ ਟੀਮ ਵਲੋਂ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ