23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਨਾਜਾਇਜ਼ ਸੰਬੰਧਾਂ ਕਾਰਨ ਪਤਨੀ ਵਲੋਂ ਪਤੀ ਦਾ ਕਤਲ

ਫ਼ਾਜ਼ਿਲਕਾ, 13 ਜੂਨ (ਬਲਜੀਤ ਸਿੰਘ)-ਦਰਅਸਲ ਫਾਜ਼ਿਲਕਾ ਦੇ ਅਬੋਹਰ ਸ਼ਹਿਰ ਵਿਚ ਇਕ ਕਤਲ...

ਅਜੀਤ ਡੈਸਕ 13-06-2025

ਫ਼ਾਜ਼ਿਲਕਾ, 13 ਜੂਨ (ਬਲਜੀਤ ਸਿੰਘ)-ਦਰਅਸਲ ਫਾਜ਼ਿਲਕਾ ਦੇ ਅਬੋਹਰ ਸ਼ਹਿਰ ਵਿਚ ਇਕ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਡੇਢ ਘੰਟੇ ਵਿਚ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਅ ਮਿਲੀ ਸੀ ਕਿ ਕੁਲਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗਲੀ ਨੰਬਰ 2 ਜੰਮੂ ਬਸਤੀ ਅਬੋਹਰ ਦਾ ਕਤਲ ਹੋਇਆ ਹੈ। ਜਦੋਂ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਤਫਤੀਸ਼ ਕੀਤੀ ਤਾਂ ਉਸ ਵਿਚ ਇਕ ਵੱਡਾ ਖੁਲਾਸਾ ਕੀਤਾ ਗਿਆ, ਜਿਸ ਵਿਚ ਉਸਦੀ ਪਤਨੀ ਵਲੋਂ ਹੀ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਦੱਸਿਆ। ਇਸ ਤੋਂ ਬਾਅਦ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਪਿਛਲੀ ਖ਼ਬਰ ਅੰਮ੍ਰਿਤਪਾਲ ਮਹਿਰੋਂ ਦੀ ਧਮਕੀ ਤੋਂ ਬਾਅਦ ਦੀਪਿਕਾ ਲੂਥਰਾ ਦਰਖ਼ਾਸਤ ਦੇਣ ਪੁਲਿਸ ਕਮਿਸ਼ਨਰ ਦਫਤਰ ਪੁੱਜੀ ਅਗਲੀ ਖ਼ਬਰ ਮੈਂ ਚਾਰਦੀਵਾਰੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ - ਡਾ. ਪਿਊਸ਼