23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਭਾਜਪਾ ਆਗੂ ਰਾਣਾ ਸੋਢੀ ਵਲੋਂ ਫ਼ਿਰੋਜ਼ਪੁਰ-ਸ੍ਰੀ ਹਜ਼ੂਰ ਸਾਹਿਬ ਨਾਂਦੇੜ ਟਰੇਨ ਹਰੀ ਝੰਡੀ ਦੇ ਕੇ ਰਵਾਨਾ

ਫ਼ਿਰੋਜ਼ਪੁਰ, 13 ਜੂਨ (ਲਖਵਿੰਦਰ ਸਿੰਘ)-ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਰੇਲਵੇ ਵਿਭਾਗ ਵਲੋਂ...

ਅਜੀਤ ਡੈਸਕ 13-06-2025

ਫ਼ਿਰੋਜ਼ਪੁਰ, 13 ਜੂਨ (ਲਖਵਿੰਦਰ ਸਿੰਘ)-ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਮੰਗ ਨੂੰ ਰੇਲਵੇ ਵਿਭਾਗ ਵਲੋਂ ਪੂਰਾ ਕਰਦਿਆਂ ਫ਼ਿਰੋਜ਼ਪੁਰ ਛਾਉਣੀ ਦੇ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਅਤੇ ਸ੍ਰੀ ਹਜ਼ੂਰ ਸਾਹਿਬ ਜਾਣ ਵਾਲੀਆਂ ਹਫਤਾਵਾਰੀ 2 ਰੇਲ ਗੱਡੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅੱਜ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਡਾ. ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਫ਼ਿਰੋਜ਼ਪੁਰ ਤੋਂ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵੱਲ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਤੋਂ ਪਹਿਲਾਂ ਗ੍ਰੰਥੀ ਸਿੰਘ ਵਲੋਂ ਅਰਦਾਸ ਬੇਨਤੀ ਕੀਤੀ ਗਈ।

ਇਸ ਦੌਰਾਨ ਰਾਣਾ ਸੋਢੀ ਵਲੋਂ ਰੇਲ ਗੱਡੀ ’ਚ ਸਵਾਰ ਯਾਤਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਯਾਤਰਾ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਜਥੇਦਾਰ ਬਾਬਾ ਸਤਨਾਮ ਸਿੰਘ ਹਜ਼ੂਰ ਸਾਹਿਬ, ਬਾਬਾ ਸੁੱਚਾ ਸਿੰਘ ਨਾਨਕਸਰ ਛਾਂਗਾ, ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਗੁਰਮੇਲ ਸਿੰਘ ਜਾਮਨੀ ਸਾਹਿਬ ਕਾਰ ਸੇਵਾ ਵਾਲੇ, ਸਿੰਘ ਸਾਹਿਬ ਬਾਬਾ ਕੁਲਦੀਪ ਸਿੰਘ ਚਾੜ ਸਾਹਿਬ ਵਾਲੇ, ਮੁੱਖ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਜੀ, ਸੰਤ ਬਾਬਾ ਕਰਮ ਸਿੰਘ ਭਾਓਵਾਲ ਵਾਲੇ ਆਦਿ ਵੱਡੀ ਗਿਣਤੀ ’ਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। 

ਪਿਛਲੀ ਖ਼ਬਰ ਭੁਲੱਥ 'ਚ ਡਰੱਗ ਇੰਸਪੈਕਟਰ ਮੈਡਮ ਅਨੁਪਮਾ ਕਾਲੀਆ ਵਲੋਂ ਮੈਡੀਕਲ ਸਟੋਰਾਂ ਦੀ ਚੈਕਿੰਗ ਅਗਲੀ ਖ਼ਬਰ ਡੀ.ਸੀ. ਵਲੋਂ ਮਾਣਮੱਤੀ ਪ੍ਰਾਪਤੀ ਲਈ ਚਾਰੂਵਰੱਤ ਬੈਂਸ ਦਾ ਸਨਮਾਨ