23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2025

ਸਿਮਰਜੀਤ ਸਿੰਘ ਮਾਨ ਨੇ ਬੀਬੀ ਮਨਦੀਪ ਕੌਰ ਸੰਧੂ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਕੀਤਾ ਨਿਯੁਕਤ

ਅਟਾਰੀ, ਅੰਮ੍ਰਿਤਸਰ, 13 ਜੂਨ (ਰਾਜਿੰਦਰ ਸਿੰਘ ਰੂਬੀ)-ਬੀਬੀ ਮਨਦੀਪ ਕੌਰ ਲੁਧਿਆਣਾ ਬਹੁਤ ਛੋਟੀ ਉਮਰ ਤੋਂ ਹੀ ਆਪਣੇ...

ਅਜੀਤ ਡੈਸਕ 13-06-2025

ਅਟਾਰੀ, ਅੰਮ੍ਰਿਤਸਰ, 13 ਜੂਨ (ਰਾਜਿੰਦਰ ਸਿੰਘ ਰੂਬੀ)-ਬੀਬੀ ਮਨਦੀਪ ਕੌਰ ਲੁਧਿਆਣਾ ਬਹੁਤ ਛੋਟੀ ਉਮਰ ਤੋਂ ਹੀ ਆਪਣੇ ਵਿਦਿਆਰਥੀ ਸਮੇਂ ਤੋਂ ਸਕੂਲਾਂ, ਕਾਲਜਾਂ ਵਿਚ ਪੜ੍ਹਦੀ ਹੋਈ ਖਾਲਸਾ ਪੰਥ ਦੀ ਨਿਰਸਵਾਰਥ ਸੇਵਾ ਕਰਦੀ ਆ ਰਹੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਜ਼ਿਲ੍ਹੇ ਦੀ ਪ੍ਰਧਾਨ ਦੀ ਸੇਵਾ ਉਤੇ ਵੀ ਆਪਣੀਆ ਜ਼ਿੰਮੇਵਾਰੀਆਂ ਲੰਬੇ ਸਮੇਂ ਤਕ ਕੀਤੀਆਂ। ਉਪਰੰਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚ ਆਉਣ ਉਤੇ ਇਸ ਬੀਬੀ ਨੇ ਪਾਰਟੀ ਸੋਚ ਅਤੇ ਉਦਮਾਂ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚ ਸ਼ਾਮਿਲ ਹੋਈ ਜੋ ਨਿਰੰਤਰ ਲੰਮੇ ਸਮੇਂ ਤੋਂ ਪਾਰਟੀ ਨੀਤੀਆਂ ਤੇ ਸੋਚ ਨੂੰ ਬੀਬੀਆਂ, ਨੌਜਵਾਨਾਂ ਵਿਚ ਦਿਹਾਤੀ ਤੇ ਸ਼ਹਿਰੀ ਇਲਾਕੇ ਵਿਚ ਦ੍ਰਿੜ੍ਹਤਾ ਤੇ ਦੂਰਅੰਦੇਸ਼ੀ ਨਾਲ ਪ੍ਰਚਾਰਨ ਦੀ ਜ਼ਿੰਮੇਵਾਰੀ ਨਿਭਾਉਂਦੇ ਆ ਰਹੇ ਹਨ। ਇਸ ਨੂੰ ਦੇਖਦਿਆਂ ਸਿਮਰਜੀਤ ਸਿੰਘ ਮਾਨ ਨੇ ਬੀਬੀ ਮਨਦੀਪ ਕੌਰ ਸੰਧੂ ਇਸਤਰੀ ਵਿੰਗ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਪਿਛਲੀ ਖ਼ਬਰ ਸਾਬਕਾ ਕੌਂਸਲਰ ਪਰਮਿੰਦਰ ਲਾਪਰਾਂ ਮੁੜ ਭਾਜਪਾ 'ਚ ਸ਼ਾਮਿਲ ਅਗਲੀ ਖ਼ਬਰ ਡਾ. ਨਵਦੀਪਕ ਸੰਧੂ ਨੇ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ