24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਜਹਾਜ਼ ਹਾਦਸਾ: ਲੰਡਨ ਗੈਟਵਿਕ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਟੀਵਰਟ ਵਿੰਗੇਟ ਨੇ ਪ੍ਰਗਟਾਇਆ ਦੁੱਖ

ਲੰਡਨ, 14 ਜੂਨ- ਲੰਡਨ ਗੈਟਵਿਕ ਹਵਾਈ ਅੱਡੇ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਟੀਵਰਟ ਵਿੰਗੇਟ ਨੇ ਅਹਿਮਦਾਬਾਦ ਨੇੜੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਲੰਡਨ ਗੈਟਵਿਕ ਵਲੋਂ ‘ਐਕਸ’ ’ਤੇ ਕੀਤੀ ਗਈ ਇਕ ਪੋਸਟ....

ਅਜੀਤ ਡੈਸਕ 14-06-2025

ਲੰਡਨ, 14 ਜੂਨ- ਲੰਡਨ ਗੈਟਵਿਕ ਹਵਾਈ ਅੱਡੇ ਦੇ ਮੁੱਖ ਕਾਰਜਕਾਰੀ ਅਧਿਕਾਰੀ ਸਟੀਵਰਟ ਵਿੰਗੇਟ ਨੇ ਅਹਿਮਦਾਬਾਦ ਨੇੜੇ ਏਅਰ ਇੰਡੀਆ ਦੇ ਜਹਾਜ਼ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਲੰਡਨ ਗੈਟਵਿਕ ਵਲੋਂ ‘ਐਕਸ’ ’ਤੇ ਕੀਤੀ ਗਈ ਇਕ ਪੋਸਟ ਵਿਚ ਵਿੰਗੇਟ ਨੇ ਕਿਹਾ ਕਿ ਹਵਾਈ ਅੱਡਾ ਏਅਰ ਇੰਡੀਆ ਦੇ ਸੰਪਰਕ ਵਿਚ ਹੈ ਅਤੇ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਏਅਰ ਇੰਡੀਆ ਦੀ ਉਡਾਣ ਨਾਲ ਹੋਏ ਹਾਦਸੇ ਬਾਰੇ ਸੁਣ ਕੇ ਬਹੁਤ ਦੁਖੀ ਹਾਂ। ਸਾਡੀ ਸੰਵੇਦਨਾ ਜਹਾਜ਼ ਵਿਚ ਸਵਾਰ ਲੋਕਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਹੈ। 12 ਜੂਨ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਰਵਾਨਾ ਹੋਣ ਤੋਂ ਥੋੜ੍ਹੀ ਦੇਰ ਬਾਅਦ ਹਾਦਸਾਗ੍ਰਸਤ ਹੋਈ ਫਲਾਈਟ ਲੰਡਨ ਗੈਟਵਿਕ ’ਤੇ ਉਤਰਨ ਵਾਲੀ ਸੀ। ਲੰਡਨ ਗੈਟਵਿਕ ਏਅਰ ਇੰਡੀਆ ਨਾਲ ਨੇੜਿਓਂ ਸੰਪਰਕ ਕਰ ਰਿਹਾ ਹੈ ਅਤੇ ਜਹਾਜ਼ ਵਿਚ ਸਵਾਰ ਲੋਕਾਂ ਦੇ ਰਿਸ਼ਤੇਦਾਰਾਂ ਲਈ ਜਾਣਕਾਰੀ ਅਤੇ ਸਹਾਇਤਾ ਲਈ ਇਕ ਕੇਂਦਰ ਉਪਲਬਧ ਕਰਵਾਇਆ ਗਿਆ ਹੈ।

ਪਿਛਲੀ ਖ਼ਬਰ ਜਹਾਜ਼ ਹਾਦਸਾ: ਇੰਡੀਅਨ ਮੈਡੀਕਲ ਐਸੋਸੀਏਸ਼ਨ, ਗੁਜਰਾਤ ਸਟੇਟ ਬ੍ਰਾਂਚ ਨੇ ਟਾਟਾ ਸੰਨਜ਼ ਦੇ ਚੇਅਰਮੈਨ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਪਿਛਲੇ ਦੋ ਦਿਨਾਂ ’ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ’ਚ ਆਈ ਕਮੀ