24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਹਾਈਵੇਅ ’ਤੇ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਹੱਤਿਆ

ਕੁਰੂਕਸ਼ੇਤਰ, 14 ਜੂਨ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਵਿਖੇ ਅਣ-ਪਛਾਤੇ ਹਮਲਾਵਰਾਂ ਨੇ ਇਕ ਸ਼ਰਾਬ ਠੇਕੇਦਾਰ ਦੀ ਗੋਲੀ....

ਅਜੀਤ ਡੈਸਕ 14-06-2025

ਕੁਰੂਕਸ਼ੇਤਰ, 14 ਜੂਨ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ਵਿਖੇ ਅਣ-ਪਛਾਤੇ ਹਮਲਾਵਰਾਂ ਨੇ ਇਕ ਸ਼ਰਾਬ ਠੇਕੇਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਪੀੜਤ ਨੇ ਕੁਝ ਚੀਜ਼ਾਂ ਖਰੀਦਣ ਲਈ ਆਪਣੀ ਕਾਰ ਥੋੜ੍ਹੀ ਦੇਰ ਲਈ ਰੋਕੀ ਤਾਂ ਸਪੋਰਟਸ ਬਾਈਕ ’ਤੇ ਸਵਾਰ ਦੋ ਵਿਅਕਤੀਆਂ ਨੇ ਉਸ ’ਤੇ ਸੱਤ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਨੇ ਪੁਲਿਸ ਨੂੰ ਦੱਸਿਆ ਕਿ ਹਮਲਾਵਰਾਂ ਨੇ ਭੱਜਣ ਤੋਂ ਪਹਿਲਾਂ ਲਗਭਗ ਅੱਠ ਰਾਊਂਡ ਫਾਇਰ ਕੀਤੇ ਤੇ ਇਸ ਨਾਲ ਹਾਈਵੇਅ ’ਤੇ ਦਹਿਸ਼ਤ ਫੈਲ ਗਈ। ਰਾਹਗੀਰਾਂ ਨੇ ਗੋਲੀਬਾਰੀ ਕਰਨ ਵਾਲਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤੇ ਹਾਈਵੇਅ ਦੇ ਗਲਤ ਪਾਸੇ ਅੰਬਾਲਾ ਵੱਲ ਭੱਜ ਗਏ। ਸ਼ਾਂਤਨੂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪਹੁੰਚਣ ’ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ’ਤੇ ਪੁੱਜੇ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਕ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਤਲਾਂ ਦੀ ਭਾਲ ਜਾਰੀ ਹੋਣ ਕਾਰਨ ਸਾਰੇ ਪ੍ਰਮੁੱਖ ਰਸਤਿਆਂ ਅਤੇ ਸ਼ਹਿਰ ਦੀਆਂ ਸਰਹੱਦਾਂ ’ਤੇ ਨਾਕਾਬੰਦੀ ਕਰਕੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

 

ਪਿਛਲੀ ਖ਼ਬਰ ਵਿਜੇ ਰੁਪਾਨੀ ਨੂੰ ਸ਼ਰਧਾਂਜਲੀ ਵਜੋਂ ਰਾਜਕੋਟ ਦੇ ਬਾਜ਼ਾਰ ਰਹੇ ਬੰਦ ਅਗਲੀ ਖ਼ਬਰ ਜਹਾਜ਼ ਹਾਦਸਾ: ਇੰਡੀਅਨ ਮੈਡੀਕਲ ਐਸੋਸੀਏਸ਼ਨ, ਗੁਜਰਾਤ ਸਟੇਟ ਬ੍ਰਾਂਚ ਨੇ ਟਾਟਾ ਸੰਨਜ਼ ਦੇ ਚੇਅਰਮੈਨ ਨੂੰ ਲਿਖਿਆ ਪੱਤਰ