25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 14 ਜੂਨ (ਅਮਨਜੋਤ ਸਿੰਘ ਵਾਲੀਆ)-ਗੁਰੂ ਨਾਨਕ ਨਗਰ ਤੋਂ ਬੇਹੋਸ਼ੀ ਦੀ ਹਾਲਤ ਵਿਚ...

ਅਜੀਤ ਡੈਸਕ 14-06-2025

ਕਪੂਰਥਲਾ, 14 ਜੂਨ (ਅਮਨਜੋਤ ਸਿੰਘ ਵਾਲੀਆ)-ਗੁਰੂ ਨਾਨਕ ਨਗਰ ਤੋਂ ਬੇਹੋਸ਼ੀ ਦੀ ਹਾਲਤ ਵਿਚ ਇਕ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਬੀਤੇ ਦਿਨ ਦਾਖਲ ਕਰਵਾਇਆ ਗਿਆ।ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਮੋਇਨ ਮੁਹੰਮਦ ਨੇ ਦੱਸਿਆ ਕਿ ਬੀਤੇ ਦਿਨ 108 ਐਂਬੂਲੈਂਸ ਦੀ ਸਹਾਇਤਾ ਨਾਲ ਬੇਹੋਸ਼ੀ ਦੀ ਹਾਲਤ ਵਿਚ ਇਕ ਅਣਪਛਾਤੇ ਵਿਅਕਤੀ, ਜਿਸ ਦੀ ਲੱਤ ਟੁੱਟੀ ਹੋਈ ਸੀ, ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਸੀ, ਜਿਸ ਕੋਲੋਂ ਕੋਈ ਵੀ ਪਛਾਣ ਪੱਤਰ ਬਰਾਮਦ ਨਾ ਹੋਣ ਉਤੇ ਉਸ ਦੀ ਸ਼ਨਾਖਤ ਨਹੀਂ ਹੋ ਸਕੀ ਸੀ, ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਗਿਆ ਹੈ। ਇਸ ਸਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। 

ਪਿਛਲੀ ਖ਼ਬਰ ਜਹਾਜ਼ ਹਾਦਸੇ ਦੀ ਤੁਰੰਤ ਜਾਣਕਾਰੀ ਸਾਨੂੰ ਏ.ਟੀ.ਸੀ. ਰਾਹੀਂ ਮਿਲੀ - ਹਵਾਬਾਜ਼ੀ ਮੰਤਰਾਲੇ ਸਕੱਤਰ ਸਮੀਰ ਅਗਲੀ ਖ਼ਬਰ ਅਹਿਮਦਾਬਾਦ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤੈ - ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ