25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2025

ਪਿੰਡ ਧਰਮਕੋਟ ਪੱਤਣ 'ਚ ਨੌਜਵਾਨ ਦਾ ਕਤਲ

ਡੇਰਾ ਬਾਬਾ ਨਾਨਕ, 14 ਜੂਨ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ...

ਅਜੀਤ ਡੈਸਕ 14-06-2025

ਡੇਰਾ ਬਾਬਾ ਨਾਨਕ, 14 ਜੂਨ (ਹੀਰਾ ਸਿੰਘ ਮਾਂਗਟ)-ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਸਰਹੱਦੀ ਪਿੰਡ ਧਰਮਕੋਟ ਪੱਤਣ ਵਿਖੇ 25 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੱਤਰਕਾਰਾਂ ਨੂੰ ਵਧੇਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਜੈਮਸ ਮਸੀਹ ਦੇ ਪਿਤਾ ਲੱਖਾਂ ਮਸੀਹ ਵਾਸੀ ਧਰਮਕੋਟ ਪੱਤਣ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਬੀਤੀ ਰਾਤ ਉਸਦੇ ਦੋਸਤਾਂ ਵਲੋਂ ਘਰੋਂ ਬੁਲਾ ਕੇ ਖੜ੍ਹਿਆ ਸੀ ਜਿਨ੍ਹਾਂ ਵਲੋਂ ਹੀ ਉਸ ਦਾ ਕਤਲ ਕੀਤਾ ਗਿਆ ਹੈ। ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ. ਓ. ਸਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਦੋਸ਼ੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪਿਛਲੀ ਖ਼ਬਰ ਜਹਾਜ਼ ਹਾਦਸਾ : ਮ੍ਰਿਤਕਾਂ 'ਚ 4 ਐਮ.ਬੀ.ਬੀ.ਐਸ. ਵਿਦਿਆਰਥੀ ਵੀ ਸ਼ਾਮਿਲ ਅਗਲੀ ਖ਼ਬਰ ਅਮਰੀਕਾ ਤੋਂ ਗੁਜਰਾਤ ਪੁੱਜੇ ਵਿਜੇ ਰੁਪਾਣੀ ਦੇ ਪੁੱਤਰ