26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਹਰਿਦੁਆਰ : ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਗੁਰਮਤਿ ਸਮਾਗਮ ਵਿਚ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਮੂਲੀਅਤ

ਹਰਿਦੁਆਰ (ਉੱਤਰਾਖੰਡ), 15 ਜੂਨ - ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਸ਼ਾਹਪੁਰ ਸ਼ੀਤਲਾ ਖੇੜਾ ਪਿੰਡ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵਣਜਾਰੇ ਸਿੱਖਾਂ...

ਅਜੀਤ ਡੈਸਕ 15-06-2025

 ਹਰਿਦੁਆਰ (ਉੱਤਰਾਖੰਡ), 15 ਜੂਨ - ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਉਤਰਾਖੰਡ ਦੇ ਹਰਿਦੁਆਰ ਜ਼ਿਲ੍ਹੇ ਦੇ ਸ਼ਾਹਪੁਰ ਸ਼ੀਤਲਾ ਖੇੜਾ ਪਿੰਡ ਵਿਖੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਵਣਜਾਰੇ ਸਿੱਖਾਂ ਵਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਮੂਲੀਅਤ ਕੀਤੀ। ਪਿੰਡ ਵਿਚ ਤਕਰੀਬਨ ਸਾਰੇ ਸਿੱਖ ਸਾਬਤ ਸੂਰਤ ਹਨ ਤੇ ਸਿੱਖੀ ਨੂੰ ਪੂਰਨ ਸਮਰਪਿਤ ਹਨ। ਪਿੰਡ ਵਾਸੀਆਂ ਵਲੋਂ ਇਲਾਕੇ ਵਿਚ ਸਿੱਖੀ ਪ੍ਰਚਾਰ ਨੂੰ ਹੋਰ ਪ੍ਰਚੰਡ ਕਰਨ ਦੀ ਲੋੜ ਉੱਤੇ ਜ਼ੋਰ ਦੇਣ ਲਈ ਆਖਿਆ ਗਿਆ, ਜਿਸ ਸਂਬੰਧੀ ਜਥੇਦਾਰ ਗੜਗੱਜ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਮੇਂ-ਸਮੇਂ ਉਨ੍ਹਾਂ ਕੋਲ ਆਇਆ ਜਾਵੇਗਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਮਿਸ਼ਨ ਰਾਹੀਂ ਰਾਬਤਾ ਰੱਖਕੇ ਸਿੱਖੀ ਦਾ ਪ੍ਰਚਾਰ ਪ੍ਰਸਾਰ ਕੀਤਾ ਜਾਵੇਗਾ।

ਪਿਛਲੀ ਖ਼ਬਰ ਸਰਹਿੰਦ ਪਹੁੰਚਣ 'ਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦਾ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਆਗੂਆਂ ਵਲੋਂ ਸਵਾਗਤ ਅਗਲੀ ਖ਼ਬਰ ਖਰਾਬ ਖੜ੍ਹੇ ਟਰੱਕ ਨਾਲ ਜਾ ਟਕਰਾਇਆ ਗੰਨੇ ਲੈ ਕੇ ਜਾ ਰਿਹਾ ਟਰੱਕ