26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਭਾਈ ਅਵਤਾਰ ਸਿੰਘ ਖੰਡਾ ਦੀ ਦੂਸਰੀ ਬਰਸੀ ਸੰਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ) - ਭਾਈ ਅਵਤਾਰ ਸਿੰਘ ਖੰਡਾ ਦੀ ਦੂਸਰੀ ਬਰਸੀ ਸੰਬੰਧੀ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ 'ਤੇ ਪੰਥ ਪ੍ਰਸਿੱਧ...

ਅਜੀਤ ਡੈਸਕ 15-06-2025

ਅੰਮ੍ਰਿਤਸਰ, 15 ਜੂਨ (ਹਰਮਿੰਦਰ ਸਿੰਘ) - ਭਾਈ ਅਵਤਾਰ ਸਿੰਘ ਖੰਡਾ ਦੀ ਦੂਸਰੀ ਬਰਸੀ ਸੰਬੰਧੀ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ 'ਤੇ ਪੰਥ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਦੇ ਜਥੇ ਨੇ ਵਾਰਾਂ ਰਾਹੀਂ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਸਮਾਗਮ ਵਿਚ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਬੀਬੀ ਮਨਦੀਪ ਕੌਰ ਸੰਧੂ, ਉਪਕਾਰ ਸਿੰਘ ਸੰਧੂ ਸਮੇਤ ਕਈ ਹੋਰ ਪੰਥਕ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਭਾਈ ਖੰਡਾ ਦੀ ਮਾਤਾ ਬੀਬੀ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

 

ਪਿਛਲੀ ਖ਼ਬਰ ਈਰਾਨ ਤੋਂ 3 ਭਾਰਤੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ, ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦਾ ਧੰਨਵਾਦ - ਤਰੁਣ ਚੁੱਘ ਅਗਲੀ ਖ਼ਬਰ ਡੇਰਾ ਬਾਬਾ ਨਾਨਕ 'ਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਸ਼ੁਰੂ