26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2025

ਕੰਚਨ ਕੁਮਾਰੀ ਦੀ ਹੱਤਿਆ ਤੋਂ ਬਾਅਦ ਵਿਦੇਸ਼ ਭੱਜਿਆ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ - ਐੱਸ.ਐੱਸ.ਪੀ. ਅਮਨੀਤ ਕੌਂਡਲ

ਬਠਿੰਡਾ,15 ਜੂਨ (ਸੱਤਪਾਲ ਸਿੰਘ ਸਿਵੀਆਂ) - ਇੰਸਟਾਗ੍ਰਾਮ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੀ ਹੱਤਿਆ ਮਾਮਲੇ 'ਚ ਨਾਮਜਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ...

ਅਜੀਤ ਡੈਸਕ 15-06-2025

 ਬਠਿੰਡਾ,15 ਜੂਨ (ਸੱਤਪਾਲ ਸਿੰਘ ਸਿਵੀਆਂ) - ਇੰਸਟਾਗ੍ਰਾਮ 'ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੀ ਹੱਤਿਆ ਮਾਮਲੇ 'ਚ ਨਾਮਜਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫਰਾਰ ਹੋ ਗਿਆ ਹੈ, ਇਸ ਦਾ ਖੁਲਾਸਾ ਬਠਿੰਡਾ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਨੂੰ ਪ੍ਰੈਸ ਕਾਨਫ਼ਰੰਸ ਕਰਕੇ ਕੀਤਾ। ਉਨ੍ਹਾਂ ਦੱਸਿਆ ਕਿ ਭਾਈ ਮਹਿਰੋਂ ਨੂੰ ਡਿਪੋਰਟ ਕਰਨ ਸੰਬੰਧੀ ਸੰਬੰਧਿਤ ਮੁਲਕ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਮੁਕੱਦਮੇ ਵਿਚ ਰਣਜੀਤ ਸਿੰਘ ਵਾਸੀ ਸੋਹਲ ਅਤੇ ਇਕ ਨਾਮਲੂਮ ਵਿਅਕਤੀ ਨੂੰ ਨਾਮਜਦ ਕਰਦਿਆਂ ਕੁਝ ਧਾਰਾਵਾਂ ਵਿਚ ਵੀ ਵਾਧਾ ਕੀਤਾ ਗਿਆ ਹੈ।

ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਐਫਆਈਆਰ ਦਰਜ ਅਗਲੀ ਖ਼ਬਰ ਈਰਾਨ ਤੋਂ 3 ਭਾਰਤੀਆਂ ਨੂੰ ਬਚਾਉਣ ਲਈ ਪ੍ਰਧਾਨ ਮੰਤਰੀ, ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਦਾ ਧੰਨਵਾਦ - ਤਰੁਣ ਚੁੱਘ