28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਬਿਹਾਰ: ਸੜਕ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ

ਪਟਨਾ, 16 ਜੂਨ- ਬਿਹਾਰ ਦੇ ਵੈਸ਼ਾਲੀ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਰਨ ਜ਼ਿਲ੍ਹੇ ਤੋਂ ਲਗਭਗ 25 ਲੋਕ ਇਕ ਪਿਕਅੱਪ ਵੈਨ ’ਤੇ ਮੱਕੀ ਲੱਦ ਕੇ ਵੈਸ਼ਾਲੀ ਆ ਰਹੇ ਸਨ। ਅਚਾਨਕ ਬਾਜਿਤਪੁਰ.....

ਅਜੀਤ ਡੈਸਕ 16-06-2025

ਪਟਨਾ, 16 ਜੂਨ- ਬਿਹਾਰ ਦੇ ਵੈਸ਼ਾਲੀ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਰਨ ਜ਼ਿਲ੍ਹੇ ਤੋਂ ਲਗਭਗ 25 ਲੋਕ ਇਕ ਪਿਕਅੱਪ ਵੈਨ ’ਤੇ ਮੱਕੀ ਲੱਦ ਕੇ ਵੈਸ਼ਾਲੀ ਆ ਰਹੇ ਸਨ। ਅਚਾਨਕ ਬਾਜਿਤਪੁਰ ਨੇੜੇ ਪਿਕਅੱਪ ਵੈਨ ਦਾ ਟਾਇਰ ਫਟ ਗਿਆ ਅਤੇ ਗੱਡੀ ਪਲਟ ਗਈ। ਇਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਅਤੇ ਜ਼ਖਮੀ ਇਕੋ ਪਿੰਡ ਦੇ ਵਾਸੀ ਹਨ। ਇਹ ਘਟਨਾ ਸਾਰਨ ਥਾਣੇ ਅਧੀਨ ਆਉਂਦੇ ਨਯਾਗਾਓਂ ਦੇ ਬਾਜਿਤਪੁਰ ਚਾਰ ਲੇਨ ਨੇੜੇ ਵਾਪਰੀ। ਹਾਦਸੇ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਸੋਨਪੁਰ ਸਬ-ਡਿਵੀਜ਼ਨ ਹਸਪਤਾਲ ਵਿਚ ਦਾਖਲ ਕਰਵਾਇਆ। ਇਥੇ ਡਾਕਟਰਾਂ ਨੇ ਪੰਜ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਗੰਭੀਰ ਜ਼ਖਮੀਆਂ ਨੂੰ ਬਿਹਤਰ ਇਲਾਜ ਲਈ ਹਾਜੀਪੁਰ ਸਦਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ।

ਪਿਛਲੀ ਖ਼ਬਰ ਬਠਿੰਡਾ 'ਚ ਥਰਮਲ ਕਲੋਨੀ ਦੇ ਗੇਟ 'ਤੇ ਨੌਜਵਾਨ ਦੇ ਮਾਰੀ ਗੋਲੀ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ’ਤੇ ਚਲਾਈਆਂ ਗੋਲੀਆਂ