30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

15,000 ਰੁ. ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਕਾਬੂ

ਜਲਾਲਾਬਾਦ, 16 ਜੂਨ (ਬਲਜੀਤ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ...

ਅਜੀਤ ਡੈਸਕ 16-06-2025

ਜਲਾਲਾਬਾਦ, 16 ਜੂਨ (ਬਲਜੀਤ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿਚ ਉਸ ਵਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵਲੋਂ ਮਿੰਨਤਾਂ ਕਰਨ ਉਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ। 

ਪਿਛਲੀ ਖ਼ਬਰ ਭਾਰੀ ਬਾਰਿਸ਼ ਨਾਲ ਅਨਾਜ ਮੰਡੀ ਹੋਈ ਜਲਥਲ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਹੋਇਆ ਅੰਤਿਮ ਸੰਸਕਾਰ