30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਕੋਈ ਜਥਾ ਨਹੀਂ ਜਾਵੇਗਾ ਪਾਕਿ- ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਕੋਈ ਸਿੱਖ ਜਥਾ ਪਾਕਿਸਤਾਨ ਨਹੀਂ ਭੇਜਿਆ....

ਅਜੀਤ ਡੈਸਕ 17-06-2025

ਅੰਮ੍ਰਿਤਸਰ, 17 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਕੋਈ ਸਿੱਖ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ। ਹਰਭਜਨ ਸਿੰਘ ਵਕਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕਹਿਣਾ ਹੈ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਵਲੋਂ ਕੁਝ ਜਥੇ ਦਰਸ਼ਨਾਂ ਲਈ ਪਾਕਿਸਤਾਨ ਭੇਜੇ ਜਾਂਦੇ ਹਨ। ਇਨ੍ਹਾਂ ਵਿਚੋਂ ਇਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਭੇਜਿਆ ਜਾਣ ਵਾਲਾ ਜਥਾ ਹੈ। ਹੁਣ, ਸ਼੍ਰੋਮਣੀ ਕਮੇਟੀ ਨੇ ਇਸ ਵਾਰ ਜਥੇ ਨੂੰ ਨਾ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕੱਲ੍ਹ ਇਕ ਅਧਿਕਾਰਤ ਐਲਾਨ ਜਾਰੀ ਕੀਤਾ ਸੀ। ਦੋਵਾਂ ਦੇਸ਼ਾਂ ਵਿਚਕਾਰ ਸਥਿਤੀ ਨੂੰ ਦੇਖਦੇ ਹੋਏ, ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਕੋਈ ਜਥਾ ਨਹੀਂ ਭੇਜਿਆ ਜਾਵੇਗਾ।

ਪਿਛਲੀ ਖ਼ਬਰ ਟਰਾਲੇ ਨਾਲ ਟਕਰਾਈ ਪੁਲਿਸ ਦੀ ਗੱਡੀ, ਏ.ਐਸ.ਆਈ. ਦੀ ਮੌਤ ਅਗਲੀ ਖ਼ਬਰ ਈਰਾਨ: ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਸਫ਼ਾਰਤਖ਼ਾਨੇ ਨਾਲ ਰਾਬਤਾ ਕਾਇਮ ਕਰਨ ਦੀ ਦਿੱਤੀ ਸਲਾਹ