31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਨੂੰ ਧਮਕੀ ਦੇਣ ਵਾਲਾ ਦੋਸ਼ੀ ਗ੍ਰਿਫ਼ਤਾਰ

ਅੰਮ੍ਰਿਤਸਰ, 17 ਜੂਨ (ਸੁਰਿੰਦਰ ਕੋਛੜ)- ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ....

ਅਜੀਤ ਡੈਸਕ 17-06-2025

ਅੰਮ੍ਰਿਤਸਰ, 17 ਜੂਨ (ਸੁਰਿੰਦਰ ਕੋਛੜ)- ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਪੁਲਿਸ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਨਾਮ ਰਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਮੁਲਜ਼ਮ ਨੂੰ ਅੰਮ੍ਰਿਤਸਰ ਲਿਆ ਰਹੀ ਹੈ ਅਤੇ ਦੁਪਹਿਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਹਨ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਧਮਕੀ ਦੇਣ ਵਾਲਾ ਦੋਸ਼ੀ ਰਮਨਦੀਪ ਸਿੰਘ ਪਟਿਆਲਾ ’ਚ ਲੁੱਕਿਆ ਹੋਇਆ ਹੈ। ਇਸ ਤਹਿਤ ਟੀਮ ਸੋਮਵਾਰ ਰਾਤ ਨੂੰ ਪਟਿਆਲਾ ਪਹੁੰਚੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪਿਛਲੀ ਖ਼ਬਰ ਮੱਖੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਪੈਂਦਾ ਰੇਲਵੇ ਫਾਟਕ 18 ਤੋਂ 21 ਜੂਨ ਤੱਕ ਰਹੇਗਾ ਬੰਦ ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ