30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਆਟੋ ਪਲਟਣ ਕਾਰਨ ਚਾਲਕ ਸਮੇਤ 7 ਵਿਅਕਤੀ ਜ਼ਖ਼ਮੀ

ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਆਟੋ ਪਲਟਣ ਕਾਰਨ ਚਾਲਕ...

ਅਜੀਤ ਡੈਸਕ 17-06-2025

ਕਪੂਰਥਲਾ, 17 ਜੂਨ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ 'ਤੇ ਆਟੋ ਪਲਟਣ ਕਾਰਨ ਚਾਲਕ ਸਮੇਤ 7 ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਆਟੋ ਚਾਲਕ ਅਵਿਨਾਸ਼ ਨੇ ਕਿਹਾ ਕਿ ਉਹ ਆਪਣੇ ਪਰਿਵਾਰ ਸਮੇਤ ਆਟੋ 'ਤੇ ਸਵਾਰ ਹੋ ਕੇ ਮਾਤਾ ਭੱਦਰਕਾਲੀ ਮੰਦਿਰ ਵਿਖੇ ਮੱਥਾ ਟੇਕਣ ਗਏ ਸਨ ਤਾਂ ਜਦੋਂ ਉਹ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਪਿੱਥੋਰਾਹਲ ਸੁਲਤਾਨਪੁਰ ਲੋਧੀ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਅਚਾਨਕ ਖੱਡਾ ਆਉਣ ਕਾਰਨ ਉਨ੍ਹਾਂ ਦਾ ਆਟੋ ਪਲਟ ਗਿਆ, ਜਿਸ ਕਾਰਨ ਆਟੋ ਵਿਚ ਸਵਾਰ 7 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਜਿਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। 

ਪਿਛਲੀ ਖ਼ਬਰ ਜਲੰਧਰ ਵਿਚ ਇਕ ਘਰ 'ਚ ਈ.ਡੀ. ਦੀ ਰੇਡ ਅਗਲੀ ਖ਼ਬਰ ਸ਼ੀਤਲ ਸਿੰਮੀ ਕਤਲ ਮਾਮਲਾ : ਦੋਸ਼ੀ ਦਾ ਮਿਲਿਆ 2 ਦਿਨਾਂ ਦਾ ਪੁਲਿਸ ਰਿਮਾਂਡ