29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਹਿਮਾਚਲ ਨੂੰ ਵਿੱਤੀ ਸਹਾਇਤਾ ਦੇਣ ਲਈ ਜੇ.ਪੀ. ਨੱਢਾ ਨੇ ਕੀਤਾ ਪ੍ਰਧਾਨ ਮੰਤਰੀ ਦਾ ਧੰਨਵਾਦ

ਨਵੀਂ ਦਿੱਲੀ, 18 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰ ਕਿਹਾ ਕਿ ਮੈਂ 2023 ਵਿਚ ਹਿਮਾਚਲ ਪ੍ਰਦੇਸ਼ ਵਿਚ ਹੜ੍ਹ, ਜ਼ਮੀਨ ਖਿਸਕਣ ਅਤੇ ਬੱਦਲ ਫਟਣ....

ਅਜੀਤ ਡੈਸਕ 18-06-2025

ਨਵੀਂ ਦਿੱਲੀ, 18 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਟਵੀਟ ਕਰ ਕਿਹਾ ਕਿ ਮੈਂ 2023 ਵਿਚ ਹਿਮਾਚਲ ਪ੍ਰਦੇਸ਼ ਵਿਚ ਹੜ੍ਹ, ਜ਼ਮੀਨ ਖਿਸਕਣ ਅਤੇ ਬੱਦਲ ਫਟਣ ਵਰਗੀਆਂ ਕੁਦਰਤੀ ਆਫ਼ਤਾਂ ਕਾਰਨ ਰਾਹਤ ਰਾਸ਼ੀ ਵਜੋਂ 2006.40 ਕਰੋੜ ਰੁਪਏ ਦੀ ਰਿਕਵਰੀ ਅਤੇ ਪੁਨਰ ਨਿਰਮਾਣ ਯੋਜਨਾ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਦਿੱਤੀ ਗਈ ਵਿੱਤੀ ਸਹਾਇਤਾ ਦੇਵਭੂਮੀ ਵਿਚ ਸੰਕਟ ਨਾਲ ਨਜਿੱਠਣ ਅਤੇ ਆਫ਼ਤ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਆਫ਼ਤ ਪ੍ਰਭਾਵਿਤ ਨਾਗਰਿਕਾਂ ਲਈ ਇਕ ਮਹੱਤਵਪੂਰਨ ਸਹਾਇਤਾ ਹੈ।

ਪਿਛਲੀ ਖ਼ਬਰ ਦਿੱਲੀ ਤੋਂ ਬਾਲੀ ਜਾ ਰਹੀ ਏਅਰ ਇੰਡੀਆ ਦਾ ਫਲਾਈਟ ਪਰਤੀ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਿਮਾਚਲ ਪ੍ਰਦੇਸ਼ ਨੂੰ 2006.40 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ