29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਫਾਸਟੈਗ ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਨਵੀਂ ਦਿੱਲੀ, 18 ਜੂਨ- ਕੇਂਦਰ ਸਰਕਾਰ ਨੇ ਫਾਸਟੈਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ 15 ਅਗਸਤ 2025....

ਅਜੀਤ ਡੈਸਕ 18-06-2025

ਨਵੀਂ ਦਿੱਲੀ, 18 ਜੂਨ- ਕੇਂਦਰ ਸਰਕਾਰ ਨੇ ਫਾਸਟੈਗ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਸੀਂ 15 ਅਗਸਤ 2025 ਤੋਂ ਪ੍ਰਭਾਵੀ 3,000 ਰੁਪਏ ਦੀ ਕੀਮਤ ਵਾਲਾ ਫਾਸਟੈਗ ਅਧਾਰਤ ਸਾਲਾਨਾ ਪਾਸ ਪੇਸ਼ ਕਰ ਰਹੇ ਹਾਂ। ਇਹ ਐਕਟੀਵੇਸ਼ਨ ਦੀ ਮਿਤੀ ਤੋਂ ਇਕ ਸਾਲ ਲਈ ਜਾਂ 200 ਯਾਤਰਾਵਾਂ , ਇਨ੍ਹਾਂ ਵਿਚੋਂ ਜੋ ਵੀ ਪਹਿਲਾਂ ਆਵੇ, ਤੱਕ ਵੈਧ ਰਹੇਗਾ। ਉਨ੍ਹਾਂ ਕਿਹਾ ਕਿ ਇਹ ਪਾਸ ਵਿਸ਼ੇਸ਼ ਤੌਰ ’ਤੇ ਗੈਰ-ਵਪਾਰਕ ਨਿੱਜੀ ਵਾਹਨਾਂ ਜਿਵੇਂ ਕਿ ਕਾਰਾਂ, ਜੀਪਾਂ ਅਤੇ ਵੈਨਾਂ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜਮਾਰਗ ਯਾਤਰਾ ਐਪ ’ਤੇ ਨਵੇਂ ਪਾਸ ਲਈ ਲਿੰਕ ਮਿਲੇਗਾ।

ਪਿਛਲੀ ਖ਼ਬਰ ਲੰਗਾਹ ਬਾਰੇ ਬਿਕਰਮ ਸਿੰਘ ਮਜੀਠੀਆ ਦੇ ਕੀ ਹਨ ਵਿਚਾਰ- ਅਮਨ ਅਰੋੜਾ ਅਗਲੀ ਖ਼ਬਰ ਦਿੱਲੀ ਤੋਂ ਬਾਲੀ ਜਾ ਰਹੀ ਏਅਰ ਇੰਡੀਆ ਦਾ ਫਲਾਈਟ ਪਰਤੀ