28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸੋਸ਼ਲ ਮੀਡੀਆ ’ਤੇ ਫੋਟੋ ਦੇਖ ਹੋਇਆ ਬਹੁਤ ਦੁੱਖ- ਡਾ. ਰਵਜੋਤ ਸਿੰਘ

ਜਲੰਧਰ, 18 ਜੂਨ- ਬਿਕਰਮ ਸਿੰਘ ਮਜੀਠੀਆ ਵਲੋਂ ਆਪ ਦੇ ਮੰਤਰੀ ਰਵਜੋਤ ਸਿੰਘ ਦੀਆਂ ਤਸਵੀਰਾਂ ਵਾਇਰਲ ਕਰਨ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਪੱਤਰਾਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ....

ਅਜੀਤ ਡੈਸਕ 18-06-2025

ਜਲੰਧਰ, 18 ਜੂਨ- ਬਿਕਰਮ ਸਿੰਘ ਮਜੀਠੀਆ ਵਲੋਂ ਆਪ ਦੇ ਮੰਤਰੀ ਰਵਜੋਤ ਸਿੰਘ ਦੀਆਂ ਤਸਵੀਰਾਂ ਵਾਇਰਲ ਕਰਨ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਪੱਤਰਾਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਆਪਣਾ ਕੰਮ ਇਮਾਨਦਾਰੀ ਨਾਲ ਕੀਤਾ ਹੈ ਤੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਔਰਤ ਜਾਤੀ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਫੋਟੋ ਨਾਲ ਛੇੜਛਾੜ ਕੀਤੀ ਗਈ ਹੈ ਤੇ ਐਡਿਟ ਕਰਕੇ ਮਹਿਲਾ ਨੂੰ ਮੇਰੇ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਲੋਂ ਬਹੁਤ ਹੀ ਹਲਕੇ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਹੋ ਗਿਆ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੇਰੀ ਸਾਬਕਾ ਪਤਨੀ ਦੀ ਫੋਟੋ ਐਡਿਟ ਕਰਕੇ ਮੇਰੇ ਜੋੜੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਵੀ ਲੜਾਈ ਲੜਨੀ ਹੈ, ਉਹ ਮੇਰੇ ਨਾਲ ਲੜੋ ਮੇਰੀ ਸਾਬਕਾ ਪਤਨੀ ਦਾ ਕੀ ਕਸੂਰ। ਮੈਂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ।

ਪਿਛਲੀ ਖ਼ਬਰ ਗੜ੍ਹਸ਼ੰਕਰ ਵਿਖੇ ਬਸਪਾ ਵਲੋਂ ਵਿਸ਼ਾਲ ਧਰਨਾ ਸ਼ੁਰੂ ਅਗਲੀ ਖ਼ਬਰ ਸਬ ਡਵੀਜ਼ਨ ਭੁਲੱਥ ਸਰਕਲ ਦੇ ਸਾਰੇ ਠੇਕੇ ਇਕ ਦਿਨ ਲਈ ਸੀਲ