28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪਿੰਡ ਦਨਿਆਲ ਵਿਖੇ ਚੌਂਕੀਦਾਰ ਦਾ ਕਤਲ

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ...

ਅਜੀਤ ਡੈਸਕ 18-06-2025

ਬਾਬਾ ਬਕਾਲਾ ਸਾਹਿਬ, 18 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਦਨਿਆਲ ਵਿਖੇ ਕੁਝ ਪਿੰਡ ਦੇ ਹੀ ਵਿਅਕਤੀਆਂ ਵਲੋਂ ਪਿੰਡ ਦੇ ਚੌਕੀਦਾਰ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਸ. ਬਿਕਰਮਜੀਤ ਸਿੰਘ ਥਾਣਾ ਮੁਖੀ ਖਿਲਚੀਆਂ ਨੇ ਦੱਸਿਆ ਕਿ ਪਿੰਡ ਦਨਿਆਲ ਵਿਖੇ ਬੀਤੀ 16 ਜੂਨ ਦੀ ਰਾਤ ਨੂੰ 11-12 ਵਜੇ ਦੇ ਕਰੀਬ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਚੌਕੀਦਾਰ ਹਰਜੀਤ ਸਿੰਘ (42 ਸਾਲ) ਪੁੱਤਰ ਦੇਸਾ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ, ਜਿਸਨੂੰ ਪਹਿਲਾਂ ਬਾਬਾ ਬਕਾਲਾ ਸਾਹਿਬ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਬਾਅਦ ਵਿਚ ਉਸਨੂੰ ਗੰਭੀਰ ਹੋਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਹਰਜੀਤ ਸਿੰਘ ਦੀ ਜ਼ਖਮਾਂ ਦੀ ਤਾਬ ਨਾ ਸਹਾਰਦੇ ਮੌਤ ਹੋ ਗਈ। 

ਪਿਛਲੀ ਖ਼ਬਰ ਭਾਜਪਾ ਨੇ ਸੱਤਾ 'ਚ ਆਉਣ ਤੋਂ ਬਾਅਦ ਹਰੇਕ ਵਰਗ ਨੂੰ ਦਿੱਤੀਆਂ ਸਹੂਲਤਾਂ - ਐਮ.ਪੀ. ਕੰਗਨਾ ਰਣੌਤ ਅਗਲੀ ਖ਼ਬਰ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਉਣ ਲਈ ਹੋਵੇਗਾ ਵੱਡਾ ਅੰਦੋਲਨ - ਜਗਜੀਤ ਡੱਲੇਵਾਲ