ਮਾਛੀਵਾੜਾ ਸਾਹਿਬ, 19 ਜੂਨ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਕਿਰਪਾਨ ਭੇਟ ਸਾਹਿਬ ਨੇੜੇ ਦੋ ਮੋਟਰਸਾਈਕਲਾਂ ਦੀ ਹੋਈ ਸਿੱਧੀ ਟੱਕਰ ਵਿਚ ਰੇਤਾ ਕਾਲੋਨੀ ਦੇ ਰਹਿਣ ਵਾਲੇ 19 ਸਾਲਾ ਦਿਲਖੁਸ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਸਰਕਾਰੀ ਸਕੂਲ ਵਿਚ ਦਿਲਖੁਸ਼ ਗਿਆਰ੍ਹਵੀਂ ਜਮਾਤ ਵਿਚ ਪੜ੍ਹਦਾ ਸੀ ਜੋ ਆਪਣੇ ਦੋਸਤ ਨਾਲ ਕੱਲ੍ਹ ਮੋਟਰਸਾਈਕਲ ’ਤੇ ਆਪਣੀ ਕਾਲੋਨੀ ਵੱਲ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨੇ ਸਿੱਧੀ ਟੱਕਰ ਮਾਰੀ। ਇਸ ਹਾਦਸੇ ਵਿਚ ਦਿਲਖੁਸ਼ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਦਕਿ ਉਸਦੇ ਪਿੱਛੇ ਬੈਠੇ ਸਾਥੀ ਦੇ ਮਾਮੂਲੀ ਸੱਟਾਂ ਲੱਗੀਆਂ। ਦਿਲਖੁਸ਼ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਹਾਕਮ ਸਿੰਘ ਨੇ ਦੱਸਿਆ ਕਿ ਸਾਹਮਣੇ ਤੋਂ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਘਣਸ਼ਿਆਮ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਮਾਛੀਵਾੜਾ ਸਾਹਿਬ, 19 ਜੂਨ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਇਤਿਹਾਸਕ...
ਅਜੀਤ ਡੈਸਕ
18-06-2025