27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਰਮਨ ਅਰੋੜਾ ਦੀ ਜੇਲ੍ਹ 'ਚ ਵਿਗੜੀ ਸਿਹਤ

ਜਲੰਧਰ, 18 ਜੂਨ-ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀ ਜੇਲ੍ਹ ਵਿਚ ਸਿਹਤ ਵਿਗੜ ਗਈ...

ਅਜੀਤ ਡੈਸਕ 18-06-2025

ਜਲੰਧਰ, 18 ਜੂਨ-ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਦੀ ਜੇਲ੍ਹ ਵਿਚ ਸਿਹਤ ਵਿਗੜ ਗਈ ਹੈ। ਵਿਜੀਲੈਂਸ ਵਿਭਾਗ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤੇ ਵਿਧਾਇਕ ਰਮਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿਧਾਇਕ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਢਾ ਵਲੋਂ ਅੱਜ ਐਡੀਸ਼ਨਲ ਸੈਸ਼ਨ ਜੱਜ-ਕਮ-ਡਿਊਟੀ ਜੱਜ ਡਾ. ਦੀਪਤੀ ਗੁਪਤਾ ਦੀ ਅਦਾਲਤ ਵਿਚ ਇਕ ਹੋਰ (ਸੀ.ਆਰ.ਐਮ.) ਪਟੀਸ਼ਨ ਦਾਇਰ ਕੀਤੀ ਗਈ। ਇਸ ਵਿਚ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਰਮਨ ਅਰੋੜਾ ਨੂੰ ਪਿੱਤੇ ਦੀ ਪੱਥਰੀ ਹੈ, ਜਿਸ ਕਾਰਨ ਉਨ੍ਹਾਂ ਨੂੰ ਪੇਟ ਵਿਚ ਬਹੁਤ ਦਰਦ ਹੋ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਇਲਾਜ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਇਸ ਪਟੀਸ਼ਨ 'ਤੇ ਸੁਣਵਾਈ ਲਈ 21 ਜੂਨ ਦੀ ਤਰੀਕ ਤੈਅ ਕੀਤੀ ਹੈ। 

ਪਿਛਲੀ ਖ਼ਬਰ ਹੁੰਦਲ ਕਾਰ ਵਾਸ਼ 'ਤੇ ਚੱਲੀ ਗੋਲੀ , ਇਕ ਦੀ ਮੌਤ ਅਗਲੀ ਖ਼ਬਰ ਪੁਲਿਸ ਚੌਕੀ ਜੈਂਤੀਪੁਰ ਬਾਹਰ ਲੋਕਾਂ ਨੇ ਲਾਇਆ ਧਰਨਾ