27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਸੰਬੰਧੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ’ਤੇ ਮੋਬਾਈਲ ਜ਼ਮ੍ਹਆ ਅਤੇ ਸੀ.....

ਅਜੀਤ ਡੈਸਕ 19-06-2025

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਸੰਬੰਧੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ’ਤੇ ਮੋਬਾਈਲ ਜ਼ਮ੍ਹਆ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪ੍ਰਬੰਧ ਕੀਤੇ ਹਨ। ਕੁੱਲ 235 ਕੈਮਰੇ ਲਗਾਏ ਗਏ ਹਨ। ਪੂਰੀ ਚੋਣ ਦੀ ਨਿਗਰਾਨੀ ਏਕੀਕ੍ਰਿਤ ਕਮਾਂਡ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ। ਇਸ ਦੌਰਾਨ ਕੇਂਦਰੀ ਅਤੇ ਰਾਜ ਕਰਮਚਾਰੀ, ਬੈਂਕ ਅਤੇ ਜਨਤਕ ਖੇਤਰ ਦੇ ਅਧਿਕਾਰੀ ਸਮੇਤ 776 ਸਰਕਾਰੀ ਕਰਮਚਾਰੀ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਕੁੱਲ 194 ਪੋਲਿੰਗ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ 194 ਪ੍ਰੀਜ਼ਾਈਡਿੰਗ ਅਫ਼ਸਰ, 194 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 388 ਪੋਲਿੰਗ ਅਫ਼ਸਰ ਸ਼ਾਮਿਲ ਹਨ।

ਪਿਛਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ਲੋਕ ਵੱਧ ਤੋਂ ਵੱਧ ਪਾਉਣ ਆਪਣੀ ਵੋਟ- ਆਸ਼ੂ ਅਗਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ- ਵੋਟਿੰਗ ਹੋਈ ਸ਼ੁਰੂ